Jaswant Singh Gajjan Majra

‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜਿਆ

ਚੰਡੀਗੜ੍ਹ, 08 ਅਕਤੂਬਰ 2023: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ (Jaswant Singh Gajjan Majra) ਨੂੰ ਗ੍ਰਿਫਤਾਰ ਕਰਨ ਦੇ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਸੁਣਵਾਈ ਦੌਰਾਨ ਈਡੀ ਅਦਾਲਤ ਨੇ ਗੱਜਣਮਾਜਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਦੱਸ ਦਈਏ ਕਿ ਗੱਜਣਮਾਜਰਾ ਨੂੰ ਈਡੀ ਨੇ ਸੰਗਰੂਰ ਵਿੱਚ ਵਰਕਰਾਂ ਨਾਲ ਚੱਲ ਰਹੀ ਬੈਠਕ ਦੌਰਾਨ ਗ੍ਰਿਫ਼ਤਾਰ ਕੀਤਾ ਸੀ।

ਸੋਮਵਾਰ ਨੂੰ ਪੁੱਛਗਿੱਛ ਦੌਰਾਨ ਵਿਧਾਇਕ ਗੱਜਣਮਾਜਰਾ ਦੀ ਤਬੀਅਤ ਵਿਗੜ ਗਈ ਸੀ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਰਾਤ ਕਰੀਬ 12 ਵਜੇ ਗੱਜਣਮਾਜਰਾ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ। ਜਿੱਥੇ ਸੁਰੱਖਿਆ ਦੇ ਵਿਚਕਾਰ ਉਸ ਦਾ ਇਲਾਜ ਚੱਲ ਰਿਹਾ ਸੀ। ਬੁੱਧਵਾਰ ਦੁਪਹਿਰ ਨੂੰ ਪੇਸ਼ੀ ਦੌਰਾਨ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।

ਮਿਲੀ ਜਾਣਕਾਰੀ ਮੁਤਾਬਕ ਵਿਧਾਇਕ (Jaswant Singh Gajjan Majra) ਨੂੰ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ। ਹਾਲਾਂਕਿ ਉਸ ਸਮੇਂ ਵਿਧਾਇਕ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ। ਪਹਿਲਾਂ ਸੂਚਨਾ ਸੀ ਕਿ ਵਿਧਾਇਕ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ। ਪਰ, ਸੋਮਵਾਰ ਨੂੰ ਈਡੀ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।

Scroll to Top