Site icon TheUnmute.com

‘ਆਪ’ MLA ਕਰਮਵੀਰ ਸਿੰਘ ਘੁੰਮਣ ਦੀ ਕਾਰ ਹਾਦਸਾਗ੍ਰਸਤ, ਵਿਧਾਇਕ ਤੇ ਨਿੱਜੀ ਸਕੱਤਰ ਦੋਵੇਂ ਜ਼ਖਮੀ

Karmbir Singh Ghuman

ਚੰਡੀਗੜ੍ਹ, 17 ਫਰਵਰੀ 2024: ਦਸੂਹਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ (Karmbir Singh Ghuman) ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਨੂੰ ਤਲਵਾੜਾ ਰੋਡ ‘ਤੇ ਵਿਧਾਇਕ ਦੀ ਕਾਰ ਦੇ ਦੂਜੀ ਗੱਡੀ ਦੀ ਸਾਈਡ ਲੱਗਣ ਕਾਰਨ ਬੇਕਾਬੂ ਹੋ ਗਈ ਅਤੇ ਸੜਕ ਤੋਂ ਹੇਠਾਂ ਉਤਰ ਗਈ । ਇਸ ਹਾਦਸੇ ਵਿੱਚ ਵਿਧਾਇਕ ਘੁੰਮਣ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ (ਪੀ.ਏ.) ਸ਼ੁਭਮ ਸ਼ਰਮਾ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਉਸ ਨੂੰ ਤੁਰੰਤ ਦਸੂਹਾ ਸਿਵਲ ਹਸਪਤਾਲ ਲਿਜਾਇਆ ਗਿਆ।

ਵਿਧਾਇਕ ਕਰਮਵੀਰ ਸਿੰਘ ਘੁੰਮਣ (Karmbir Singh Ghuman)  ਸ਼ਨੀਵਾਰ ਨੂੰ ਕਿਸੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਤਲਵਾੜਾ ਜਾ ਰਹੇ ਸਨ। ਉਸ ਦੇ ਨਾਲ ਕਾਰ ਵਿੱਚ ਪੀਏ ਸਮੇਤ 5 ਜਣੇ ਮੌਜੂਦ ਸਨ। ਜਿਵੇਂ ਹੀ ਉਨ੍ਹਾਂ ਦੀ ਕਾਰ ਪਿੰਡ ਚੋਹਾਲਾ ਨੇੜੇ ਪੁੱਜੀ ਤਾਂ ਇਸ ਦੌਰਾਨ ਹਾਦਸਾਗ੍ਰਸਤ ਹੋ ਗਈ |

ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ, ਕਾਰ ਵਿਚ ਸਵਾਰ ਵਿਅਕਤੀਆਂ ਨੂੰ ਤੁਰੰਤ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਲੋਕਾਂ ਨੂੰ ਪਤਾ ਲੱਗਾ ਕਿ ਇਹ ਕਾਰ ਵਿਧਾਇਕ ਘੁੰਮਣ ਦੀ ਹੈ। ਇਸ ਤੋਂ ਬਾਅਦ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਵਿਧਾਇਕ ਤੇ ਨਿੱਜੀ ਸਕੱਤਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਇਲਾਜ ਤੋਂ ਬਾਅਦ ਡਾਕਟਰਾਂ ਨੇ ਦੋਵਾਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਛੁੱਟੀ ਦੇ ਦਿੱਤੀ।

Exit mobile version