ਅੰਮ੍ਰਿਤਸਰ 21 ਸਤੰਬਰ 2024 : ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਮਧੂਮਿਤਾ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਪਹਿਲਾਂ ਕੋਈ ਵੀ ਸਿਹਤ ਸੰਬੰਧੀ ਸਮੱਸਿਆ ਨਹੀਂ ਸੀ। ਹਾਲ ਹੀ ‘ਚ ਉਨ੍ਹਾਂ ਨੂੰ ਸਾਹ ਦੀ ਸਮੱਸਿਆ ਕਾਰਨ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
ਅੱਜ ਸਵੇਰੇ ਇਲਾਜ ਦੌਰਾਨ ਉਹਨਾਂ ਦੀ ਮੌਤ ਹੋ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਿਵਪੁਰੀ ਦੁਰਗਿਆਣਾ ਮੰਦਰ ਵਿਖੇ ਕੀਤਾ ਜਾਵੇਗਾ।ਉੱਥੇ ਹੀ ਪੰਜਾਬ ਦੇ CM ਭਗਵੰਤ ਮਾਨ ਦੇ ਵੱਲੋਂ ਵੀ ਦੁੱਖ ਸਾਂਝਾ ਕੀਤਾ ਗਿਆ|
CM ਮਾਨ ਨੇ X ‘ਤੇ ਪੋਸਟ ਪਾ ਕਿਹਾ- ਅੰਮ੍ਰਿਤਸਰ ਉੱਤਰੀ ਤੋਂ ਸਾਡੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਜੀ ਦੀ ਪਤਨੀ ਦੇ ਅਚਾਨਕ ਦਿਹਾਂਤ ਦੀ ਦੁਖਦਾਈ ਖਬਰ ਮਿਲੀ… ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ…ਇਸ ਦੁੱਖ ਦੀ ਘੜੀ ‘ਚ ਕੁੰਵਰ ਜੀ ਦੇ ਪਰਿਵਾਰ ਨਾਲ ਦਿਲੋਂ ਹਮਦਰਦੀ…
ਵਾਹਿਗੁਰੂ ਵਾਹਿਗੁਰੂ