ਚੰਡੀਗੜ੍ਹ 07 ਅਕਤੂਬਰ 2022: ਪੰਜਾਬ ਦੇ ਸੰਗਰੂਰ ਹਲਕੇ ਤੋਂ ਸੂਬੇ ਦੀ ਸਭ ਤੋਂ ਛੋਟੀ ਉਮਰ ਦੀ ਅਤੇ ‘ਆਪ’ ਵਿਧਾਇਕ ਬਣੀ ਨਰਿੰਦਰ ਕੌਰ ਭਰਾਜ (AAP MLA Narinder Kaur Bharaj) ਅਤੇ ਅੱਜ ਪਿੰਡ ਲੱਖੇਵਾਲ ਦੇ ਮਨਦੀਪ ਸਿੰਘ ਲੱਖੇਵਾਲ (Mandeep Singh Lakhewal) ਅੱਜ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਲੱਖੇਵਾਲ ਅਨੰਦ ਕਾਰਜ ਦੀ ਰਸਮ ਗੁਰੂਦੁਆਰਾ ਗੁਫਾਸਰ ਵਿਚ ਹੋਈਆਂ | ਵਿਆਹ ਦੀ ਰਸਮ ਨੂੰ ਕਾਫ਼ੀ ਸਾਦਾ ਰੱਖਿਆ ਗਿਆ ਸੀ। ਵਿਆਹ ਸਮਾਗਮ ਵਿੱਚ ਦੋਵਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਕਰੀਬੀ ਜਾਣਕਾਰ ਹੀ ਮੌਜੂਦ ਸਨ।
ਜਨਵਰੀ 19, 2025 4:49 ਪੂਃ ਦੁਃ