Site icon TheUnmute.com

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣਗੇ

Sangrur

ਚੰਡੀਗੜ੍ਹ 06 ਅਕਤੂਬਰ 2022: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ (MLA Narinder Kaur Bharaj ) ਜਲਦ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਜਾਣਕਾਰੀ ਮੁਤਾਬਕ ਨਰਿੰਦਰ ਕੌਰ ਭਰਾਜ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਵਿਆਹ ਕਰਨਗੇ। ਉਨ੍ਹਾਂ ਦੇ ਵਿਆਹ ਦੇ ਸਾਰੇ ਪ੍ਰੋਗਰਾਮ ਪਟਿਆਲਾ ਵਿੱਚ ਹੋਣਗੇ। ਨਰਿੰਦਰ ਕੌਰ ਭਰਾਜ ਦਾ ਵਿਆਹ ਮਨਦੀਪ ਸਿੰਘ ਲੱਖੇਵਾਲ ਨਾਲ ਹੋਵੇਗਾ ਜੋ ਕਿ ਆਮ ਆਦਮੀ ਪਾਰਟੀ ਦੇ ਵਰਕਰ ਹਨ | ਇਸ ਵਿਆਹ ਦੇ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ।

ਜਿਕਰਯੋਗ ਹੈ ਕਿ ਨਰਿੰਦਰ ਕੌਰ ਭਰਾਜ ਨੇ ਆਪਣਾ ਸਿਆਸੀ ਸਫ਼ਰ ਦੀ ਸ਼ੁਰੂਆਤ 2014 ਵਿੱਚ ਸੰਗਰੂਰ ਤੋਂ ਕੀਤੀ ਸੀ। ਉਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸੰਗਰੂਰ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਘੋਸ਼ਿਤ ਕੀਤਾ ਗਿਆ ਸੀ। ਉਨ੍ਹਾਂ ਨੇ ਆਪਣੇ ਵਿਰੋਧੀਆਂ ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਦਾ ਸਾਹਮਣਾ ਕੀਤਾ। ਇਹਨਾਂ ਚੋਣਾਂ ਵਿੱਚ ਭਰਾਜ ਨੇ ਸਿੰਗਲਾ ਨੂੰ 36,430 ਵੋਟਾਂ ਦੇ ਫਰਕ ਨਾਲ ਹਰਾ ਕੇ 74,851 ਵੋਟਾਂ (51.67%) ਪ੍ਰਾਪਤ ਕੀਤੀਆਂ ਸਨ ।

Exit mobile version