ਮੀਤ ਹੇਅਰ ਸਮੇਤ ਸਮੂਹ ‘ਆਪ’ ਵਿਧਾਇਕਾਂ ਨੇ ਕੇਜਰੀਵਾਲ ਦੀ ਘਰਵਾਲੀ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ

Sunita Kejriwal

ਚੰਡੀਗੜ੍ਹ, 21 ਅਪ੍ਰੈਲ 2024: ਪੰਜਾਬ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸੰਗਰੂਰ ਦੇ ਸਮੂਹ ਵਿਧਾਇਕਾਂ ਨੇ ਦਿੱਲੀ ਵਿੱਚ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਘਰਵਾਲੀ ਸੁਨੀਤਾ ਕੇਜਰੀਵਾਲ (Sunita Kejriwal) ਨਾਲ ਮੁਲਾਕਾਤ ਕੀਤੀ।

ਇਹ ਮੁਲਾਕਾਤ ਪਾਰਟੀ ਦੇ ਸਹਿ ਇੰਚਾਰਜ ਜਰਨੈਲ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੁਲਾਕਾਤ ਵਿੱਚ ਪੰਜਾਬ ਦੇ ਹਰ ਮੁੱਦੇ ‘ਤੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਆਗੂਆਂ ਨੇ ਭਰੋਸਾ ਦਿੱਤਾ ਕਿ ਇਸ ਔਖੀ ਘੜੀ ਵਿੱਚ ਸਮੁੱਚੀ ਲੀਡਰਸ਼ਿਪ ਪਾਰਟੀ ਆਗੂ ਅਰਵਿੰਦ ਕੇਜਰੀਵਾਲ ਦੇ ਨਾਲ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਕਈ ਆਗੂ ਉਨ੍ਹਾਂ ਨੂੰ ਮਿਲਣ ਆਏ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।