Site icon TheUnmute.com

‘ਆਪ’ ਸੰਸਦ ਮੈਂਬਰ ਰਾਘਵ ਚੱਢਾ ਦਸਤਖ਼ਤ ਮਾਮਲੇ ‘ਚ ਰਾਜ ਸਭਾ ਤੋਂ ਮੁਅੱਤਲ

Raghav Chadha

ਚੰਡੀਗ੍ਹੜ, 11 ਜੁਲਾਈ 2023: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੂੰ ਜਾਅਲੀ ਦਸਤਖ਼ਤ ਮਾਮਲੇ ਵਿੱਚ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਰਾਘਵ ਚੱਢਾ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦੀ ਰਿਪੋਰਟ ਆਉਣ ਤੱਕ ਰਾਜ ਸਭਾ ਤੋਂ ਮੁਅੱਤਲ ਕੀਤਾ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਖ਼ਿਲਾਫ਼ ਰਾਜ ਸਭਾ ‘ਚ ਮਤਾ ਪੇਸ਼ ਕੀਤਾ ਜਾ ਰਿਹਾ ਹੈ। ਸਦਨ ਵਿੱਚ ਉਨ੍ਹਾਂ ਦੇ ਵਿਵਹਾਰ ਨੂੰ ਅਤਿ ਨਿੰਦਣਯੋਗ ਦੱਸਿਆ ਗਿਆ। ਰਾਜ ਸਭਾ ਵਿੱਚ ਭਾਜਪਾ ਦੇ ਸੰਸਦ ਮੈਂਬਰ ਪਿਊਸ਼ ਗੋਇਲ ਨੇ ਰਾਘਵ ਚੱਢਾ ਦੇ ਮਾਮਲੇ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ, ਇਹ ਬਹੁਤ ਗੰਭੀਰ ਮਾਮਲਾ ਹੈ, ਜਿਸ ਤਰ੍ਹਾਂ ਉਨ੍ਹਾਂ ਦਾ ਨਾਂ ਮੈਂਬਰ ਦੀ ਜਾਣਕਾਰੀ ਤੋਂ ਬਿਨਾਂ ਸੂਚੀ ਵਿੱਚ ਪਾਇਆ ਗਿਆ ਹੈ, ਉਹ ਬਹੁਤ ਗਲਤ ਹੈ।

ਪੀਯੂਸ਼ ਗੋਇਲ ਨੇ ਕਿਹਾ ਕਿ ਬਾਅਦ ‘ਚ ਰਾਘਵ ਚੱਢਾ (Raghav Chadha) ਸਦਨ ​​ਤੋਂ ਬਾਹਰ ਚਲੇ ਗਏ ਅਤੇ ਕਿਹਾ ਕਿ ਉਨ੍ਹਾਂ ਨੇ ਕੁਝ ਗਲਤ ਨਹੀਂ ਕੀਤਾ ਹੈ ਅਤੇ ਉਹ ਇਸ ਮਾਮਲੇ ‘ਤੇ ਟਵੀਟ ਵੀ ਕਰਦੇ ਰਹੇ ਹਨ। ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦੀ ਰਿਪੋਰਟ ਆਉਣ ਤੱਕ ਰਾਘਵ ਚੱਢਾ ਦੀ ਮੁਅੱਤਲੀ ਜਾਰੀ ਰਹੇਗੀ। ਇਸਦੇ ਨਾਲ ਹੀ ਰਾਜ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਰਿਪੋਰਟ ਆਉਣ ਤੱਕ ਸੰਜੇ ਸਿੰਘ ਮੁਅੱਤਲ ਰਹਿਣਗੇ।

ਦੂਜੇ ਪਾਸੇ ਰਾਜ ਸਭਾ ‘ਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਉਹ (ਭਾਜਪਾ) ਲੋਕਤੰਤਰ ਨੂੰ ਦਬਾਉਣਾ ਚਾਹੁੰਦੇ ਹਨ ਅਤੇ ਸੰਵਿਧਾਨ ਦੀ ਪਾਲਣਾ ਨਹੀਂ ਕਰਨਾ ਚਾਹੁੰਦੇ। ਇਸ ਲਈ ਸਾਰੀਆਂ ਪਾਰਟੀਆਂ (I.N.D.I.A. ਗਠਜੋੜ) ਦੇ ਲੋਕ ਇੱਥੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਅਸੀਂ ਉਨ੍ਹਾਂ ਦੇ ਗੈਰ-ਕਾਨੂੰਨੀ ਕੰਮ ਵਿਰੁੱਧ ਲੜਦੇ ਰਹਾਂਗੇ… ਲੋਕਤੰਤਰ ਨੂੰ ਜਿਉਂਦਾ ਰੱਖਣ ਲਈ ਅਸੀਂ ਸੰਸਦ ਦੇ ਅੰਦਰ ਅਤੇ ਬਾਹਰ ਹਰ ਥਾਂ ਲੜਾਂਗੇ।

Exit mobile version