ਚੰਡੀਗੜ੍ਹ, 18 ਨਵੰਬਰ 2023: ਤਿਹਾੜ ਜੇਲ੍ਹ ‘ਚ ਬੰਦ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ (Sanjay Singh) ਨੂੰ ਸ਼ਨੀਵਾਰ ਨੂੰ ਪੰਜਾਬ ਦੀ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਦੇ ਸਬੰਧ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਸੰਜੇ ਸਿੰਘ ਨੇ ਕਿਹਾ ਕਿ ਮੋਦੀ ਦੀ ਤਾਨਾਸ਼ਾਹੀ ਖਿਲਾਫ ਲੜਾਈ ਜਾਰੀ ਰਹੇਗੀ। ਮੈਂ ਕਿਸੇ ਜੇਲ੍ਹ ਜਾਂ ਝੂਠੇ ਕੇਸ ਤੋਂ ਨਹੀਂ ਡਰਦਾ। ਇਸ ਦੇ ਨਾਲ ਹੀ ਸੰਜੇ ਸਿੰਘ ਦੀ ਪਤਨੀ ਅਨੀਤਾ ਸਿੰਘ ਵੀ ਅਦਾਲਤ ਪਹੁੰਚ ਗਈ ਹੈ।
ਜਨਵਰੀ 18, 2025 3:43 ਬਾਃ ਦੁਃ