July 7, 2024 6:14 am
MP Sanjay Singh

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਪੂਰੇ ਮਾਨਸੂਨ ਸੈਸ਼ਨ ਲਈ ਕੀਤਾ ਮੁਅੱਤਲ

ਚੰਡੀਗੜ੍ਹ, 24 ਜੁਲਾਈ 2023: ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਮਣੀਪੁਰ ਮੁੱਦੇ ‘ਤੇ ਸਦਨ ‘ਚ ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ (ਆਪ ਸੰਸਦ ਮੈਂਬਰ ਸੰਜੇ ਸਿੰਘ) (MP Sanjay Singh) ਨੂੰ ਮਾਨਸੂਨ ਸੈਸ਼ਨ ਦੀ ਬਾਕੀ ਮਿਆਦ ਲਈ ਮੁਅੱਤਲ ਕਰ ਦਿੱਤਾ ਹੈ। ਅਜਿਹਾ ਸੰਜੇ ਸਿੰਘ ਦੇ ਵਤੀਰੇ ਦੇ ਮੱਦੇਨਜ਼ਰ ਕੀਤਾ ਗਿਆ ਸੀ।

ਸੰਸਦ ਮੈਂਬਰ ਪਿਊਸ਼ ਗੋਇਲ ਨੇ ਸੰਜੇ ਸਿੰਘ ਨੂੰ ਮੁਅੱਤਲ ਕਰਨ ਦਾ ਪ੍ਰਸਤਾਵ ਰੱਖਿਆ, ਜਿਸ ਨੂੰ ਸਦਨ ਨੇ ਆਵਾਜ਼ੀ ਵੋਟ ਨਾਲ ਸਵੀਕਾਰ ਕਰ ਲਿਆ। ਮਤਾ ਪੇਸ਼ ਕਰਨ ਤੋਂ ਪਹਿਲਾਂ, ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਸੰਜੇ ਦਾ ਨਾਂ ਉਸ ਦੇ ‘ਅਣਉਚਿਤ ਵਿਵਹਾਰ’ ਲਈ ਲਿਆ ਅਤੇ ਉਸ ਨੂੰ ਚਿਤਾਵਨੀ ਵੀ ਦਿੱਤੀ।

‘ਆਪ’ ਸੰਸਦ ਮੈਂਬਰ ਨੂੰ ਮੁਅੱਤਲ ਕਰਨ ਤੋਂ ਤੁਰੰਤ ਬਾਅਦ ਸਪੀਕਰ ਨੇ ਸਦਨ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਕਿਉਂਕਿ ਵਿਰੋਧੀ ਮੈਂਬਰਾਂ ਨੇ ਸਦਨ ‘ਚ ਹੰਗਾਮਾ ਕੀਤਾ। ਸੰਜੇ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਣੀਪੁਰ ਮੁੱਦੇ ‘ਤੇ ਸਦਨ ‘ਚ ਬਿਆਨ ਦੇਣ ਦੀ ਮੰਗ ਕਰ ਰਹੇ ਸਨ। ਤੁਹਾਨੂੰ ਦੱਸ ਦਈਏ ਕਿ ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ ਹੈ।