Site icon TheUnmute.com

‘ਆਪ’ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੂਜੀ ਵਾਰ ਲੋਕ ਸਭਾ ਤੋਂ ਮੁਅੱਤਲ

MP Sushil Kumar Rinku

ਚੰਡੀਗੜ੍ਹ, 19 ਦਸੰਬਰ 2023: ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਮੰਗਲਵਾਰ ਨੂੰ 49 ਹੋਰ ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਨ੍ਹਾਂ ‘ਚ ਜਲੰਧਰ ਤੋਂ ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ (MP Sushil Kumar Rinku) ਦਾ ਨਾਂ ਵੀ ਸ਼ਾਮਲ ਹੈ। ਰਿੰਕੂ ਨੂੰ ਦੂਜੀ ਵਾਰ ਮੁਅੱਤਲ ਕੀਤਾ ਗਿਆ ਹੈ। ਮੀਡੀਆ ਏਜੰਸੀ ਨਾਲ ਗੱਲਬਾਤ ਕਰਦਿਆਂ ਰਿੰਕੂ ਨੇ ਕਿਹਾ ਕਿ ਜਿਹੜੇ ਲੋਕ ਹਾਊਸ ‘ਚ ਗਾਲਾਂ ਕੱਢ ਰਹੇ ਹਨ। ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਸਗੋਂ ਸੱਚ ਬੋਲਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ।

ਰਿੰਕੂ (MP Sushil Kumar Rinku) ਨੇ ਕਿਹਾ ਕਿ ਕੇਂਦਰ ਸਰਕਾਰ ਦਹਿਸ਼ਤ ਫੈਲਾ ਕੇ ਆਪਣੀ ਗੱਲ ਮਨਵਾਉਣਾ ਚਾਹੁੰਦੀ ਹੈ। ਰਿੰਕੂ ਨੇ ਕਿਹਾ ਕਿ ਕੇਂਦਰ ਸਰਕਾਰ ਗੰਦੀ ਰਾਜਨੀਤੀ ਕਰ ਰਹੀ ਹੈ। ਇਸ ਦਾ ਜਵਾਬ ਲੋਕ ਚੋਣਾਂ ਵਿੱਚ ਦੇਣਗੇ। ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰ ਕੇਂਦਰ ਸਰਕਾਰ ਨੂੰ ਸਖ਼ਤ ਜਵਾਬ ਦੇਣਗੇ। ਕੇਂਦਰ ਸਰਕਾਰ ਸਾਡੀ ਆਵਾਜ਼ ਨੂੰ ਦਬਾ ਨਹੀਂ ਸਕਦੀ। ਇਸ ਇਜਲਾਸ ਲਈ ਹੁਣ ਤੱਕ ਵਿਰੋਧੀ ਧਿਰ ਦੇ 141 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ।

Exit mobile version