1 ਮਈ 2025: ਪੰਜਾਬ ਵਿੱਚ, ਆਮ ਆਦਮੀ ਪਾਰਟੀ (aam aadmi party) (ਆਪ) ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਅੱਜ ਸੂਬੇ ਭਰ ਵਿੱਚ ਵਿਸ਼ਾਲ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਇਹ ਵਿਰੋਧ ਬੀਬੀਐਮਬੀ (ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਦੇ ਉਸ ਹੁਕਮ ਦੇ ਖਿਲਾਫ਼ ਹੈ ਜਿਸ ਤਹਿਤ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ (haryana) ਨੂੰ ਦੇਣ ਦੀ ਗੱਲ ਕਹੀ ਗਈ ਹੈ।
ਆਮ ਆਦਮੀ ਪਾਰਟੀ ਨੇ ਇਸ ਫੈਸਲੇ ਨੂੰ ਪੰਜਾਬ (punjab) ਦੇ ਹੱਕਾਂ ‘ਤੇ ਸਿੱਧਾ ਹਮਲਾ ਦੱਸਿਆ ਹੈ ਅਤੇ ਕਿਹਾ ਹੈ ਕਿ ਸੂਬੇ ਦਾ ਪਾਣੀ ਕਿਸੇ ਵੀ ਕੀਮਤ ‘ਤੇ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਅੱਜ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ‘ਆਪ’ ਵਰਕਰ, ਮੰਤਰੀ, ਸੰਸਦ ਮੈਂਬਰ ਅਤੇ ਵਿਧਾਇਕ ਭਾਜਪਾ ਆਗੂਆਂ ਦੇ ਘਰਾਂ ਅਤੇ ਦਫਤਰਾਂ ਦਾ ਘਿਰਾਓ ਕਰਕੇ ਵਿਰੋਧ ਪ੍ਰਦਰਸ਼ਨ ਕਰਨਗੇ।