ਚੰਡੀਗੜ੍ਹ, 04 ਦਸੰਬਰ 2024: ਇਨਫੋਰਸਮੈਂਟ ਡਾਇਰੈਕਟੋਰੇਟ ਛੇਤੀ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਗ੍ਰਿਫਤਾਰ ਕਰ ਸਕਦੀ ਹੈ। ਸੀਐਮ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਡਰੋਂ ਵਰਕਰ ‘ਆਪ’ ਦਫਤਰ ਪਹੁੰਚਣੇ ਸ਼ੁਰੂ ਹੋ ਗਏ ਹਨ। ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਆਗੂ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਸ਼ਰਾਬ ਨੀਤੀ ਮਾਮਲੇ ਵਿੱਚ ਦਿੱਲੀ ਦੇ ਸੀਐਮ ਕੇਜਰੀਵਾਲ (Arvind Kejriwal) ਨੂੰ ਤਿੰਨ ਸੰਮਨ ਜਾਰੀ ਕੀਤੇ ਹਨ, ਪਰ ਹੁਣ ਤੱਕ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਏ ਹਨ।
ਦਿੱਲੀ ਸਰਕਾਰ ਦੀ ਇੱਕ ਮੰਤਰੀ ਆਤਿਸ਼ੀ ਨੇ ਬੁੱਧਵਾਰ ਰਾਤ ਨੂੰ ਲਿਖਿਆ ਕਿ ਉਨ੍ਹਾਂ ਨੂੰ ਖ਼ਬਰ ਮਿਲੀ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਵੀਰਵਾਰ ਸਵੇਰੇ ਅਰਵਿੰਦ ਕੇਜਰੀਵਾਲ ਦੇ ਘਰ ਛਾਪਾ ਮਾਰਨ ਜਾ ਰਹੀ ਹੈ। ਉਨ੍ਹਾਂ ਦੀ ਗ੍ਰਿਫਤਾਰੀ ਵੀ ਹੋ ਸਕਦੀ ਹੈ। ਇਸ ਦੇ ਨਾਲ ਹੀ ਸੀਐਮ ਕੇਜਰੀਵਾਲ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।
ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਅਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਵੀ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਦਾਅਵਾ ਕੀਤਾ ਹੈ ਕਿ ਈਡੀ ਅੱਜ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਛਾਪਾ ਮਾਰ ਸਕਦੀ ਹੈ। ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ।