Manish Sisodia

ਮਨੀਸ਼ ਸਿਸੋਦੀਆ ਤੋਂ ਪੁੱਛਗਿੱਛ ਦੌਰਾਨ ‘ਆਪ’ ਵਲੋਂ ਰੋਸ਼ ਪ੍ਰਦਰਸ਼ਨ, ਪੁਲਿਸ ਨੇ ਸੰਜੇ ਸਿੰਘ ਸਮੇਤ ਕਈ ਆਗੂਆਂ ਨੂੰ ਹਿਰਾਸਤ ‘ਚ ਲਿਆ

ਚੰਡੀਗੜ੍ਹ 17 ਅਕਤੂਬਰ 2022: ਦਿੱਲੀ ਵਿੱਚ ਆਬਕਾਰੀ ਨੀਤੀ ਮਾਮਲੇ ਵਿਚ ਅੱਜ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਬਣਾਉਣ ਪੇਸ਼ ਹੋਣ ਲਈ ਸੀਬੀਆਈ ਦਫ਼ਤਰ ਪਹੁੰਚੇ ਹਨ। ਇਸ ਦੌਰਾਨ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਸੀਬੀਆਈ ਪੁੱਛਗਿੱਛ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੇ ਸੀਬੀਆਈ ਦਫ਼ਤਰ ਨੇੜੇ ਧਰਨਾ ਸ਼ੁਰੂ ਕਰ ਦਿੱਤਾ |

ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ‘ਆਪ’ ਦੇ ਕਈ ਨੇਤਾਵਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਜਿਸ ਵਿੱਚ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਸਮੇਤ ਕਈ ਆਗੂਆਂ ਤੇ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਦੌਰਾਨ ‘ਆਪ’ ਆਗੂਆਂ ਨੇ ਭਾਜਪਾ ਖ਼ਿਲਾਫ ਨਾਅਰੇਬਾਜ਼ੀ ਕੀਤੀ ਹੈ |

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਗੁਜਰਾਤ ਦੇ ਨਤੀਜੇ 8 ਦਸੰਬਰ ਨੂੰ ਆਉਣਗੇ। ਇਹ ਲੋਕ ਉਦੋਂ ਤੱਕ ਮਨੀਸ਼ ਨੂੰ ਜੇਲ੍ਹ ਵਿੱਚ ਰੱਖਣਗੇ। ਤਾਂ ਕਿ ਮਨੀਸ਼ ਗੁਜਰਾਤ ਚੋਣਾਂ ਵਿੱਚ ਪ੍ਰਚਾਰ ਲਈ ਨਾ ਜਾਣ। ਜਵਾਹਰ ਲਾਲ ਨਹਿਰੂ ਸਟੇਡੀਅਮ ਨੇੜੇ ‘ਆਪ’ ਵਰਕਰਾਂ ਦੀ ਭੀੜ ਵਧਦੀ ਜਾ ਰਹੀ ਹੈ। ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਬੈਰੀਕੇਡ ਲਗਾ ਦਿੱਤੇ ਹਨ। ਨਾਲ ਹੀ ਸੀਬੀਆਈ ਦਫ਼ਤਰ ਜਾਣ ਦੀ ਮਨਾਹੀ ਹੈ। ਇਸ ਸਮੇਂ ‘ਆਪ’ ਵਰਕਰਾਂ ਦਾ ਸੜਕ ‘ਤੇ ਪ੍ਰਦਰਸ਼ਨ ਜਾਰੀ ਹੈ।

Scroll to Top