ਚੰਡੀਗੜ੍ਹ 15 ਮਾਰਚ 2022: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (Sanjay Singh) ਅੱਜ ਯਾਨੀ ਮੰਗਲਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ੀ ਭੁਗਤਣ ਲਈ ਪਹੁੰਚੇ । ਸੰਜੇ ਸਿੰਘ 2016 ‘ਚ ਬਿਕਰਮ ਮਜੀਠੀਆ ਵੱਲੋਂ ਮਾਣਹਾਨੀ ਦੇ ਕੇਸ ‘ਚ ਪੇਸ਼ ਹੋਣ ਲਈ ਅਦਾਲਤ ਪਹੁੰਚੇ ਸਨ। ਇਸ ਦੀ ਜਾਣਕਾਰੀ ਅਦਾਲਤ ਪਹੁੰਚਣ ‘ਤੇ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ | ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸੱਚ ਦੀ ਲੜਾਈ ਅਜੇ ਜਾਰੀ ਹੈ।ਜਿਕਰਯੋਗ ਹੈ ਕਿ ਬਿਕਰਮ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਖਿਲਾਫ ਕੇਸ ਦਰਜ ਕਰਵਾਇਆ ਸੀ।
ਇਸ ਮਾਮਲੇ ਦੀ ਸੁਣਵਾਈ ਪਿਛਲੇ 6 ਸਾਲਾਂ ਤੋਂ ਲਗਾਤਾਰ ਚੱਲਦੀ ਆ ਰਹੀ ਹੈ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਚਿੱਠੀ ਲਿਖ ਕੇ ਮੁਆਫੀ ਮੰਗ ਲਈ ਸੀ ਪਰ ਸੰਜੇ ਸਿੰਘ (Sanjay Singh) ਨੇ ਮੁਆਫੀ ਮੰਗਣ ਤੋਂ ਇਨਕਾਰ ਕਰ ਦਿੱਤਾ ਅਤੇ ਸੰਘਰਸ਼ ਕਰਨ ਦਾ ਫੈਸਲਾ ਕੀਤਾ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਮਾਮਲੇ ‘ਚ ਮੁਆਫੀ ਮੰਗ ਕੇ ਪਿੱਛੇ ਹਟ ਗਏ ਸੀ ਪਰ ਸੰਜੇ ਸਿੰਘ ਅੱਜ ਤੱਕ ਡਟੇ ਹੋਏ ਹਨ। ਅਦਾਲਤ ‘ਚ ਪੇਸ਼ੀ ਤੋਂ ਬਾਅਦ ਸੰਜੇ ਸਿੰਘ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਮਾਣਹਾਨੀ ਕੇਸ ਵਿੱਚ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਹੋਣ ਲਈ ਆਏ ਹਨ।ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਤੇ ਸਹੁੰ ਚੁੱਕ ਸਮਾਗਮ ਨੂੰ ਵਿਰੋਧੀਆਂ ਵੱਲੋਂ ਗਲਤ ਬਿਆਨਬਾਜ਼ੀ ਕਰਨਾ ਸ਼ਹੀਦਾਂ ਦਾ ਅਪਮਾਨ ਹੈ |