ਅਸਾਮ, 15 ਮਾਰਚ 2026: ਇਸ ਸਾਲ ਅਸਾਮ ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਤਾਰੀਖ ਦਾ ਐਲਾਨ ਐਤਵਾਰ ਸ਼ਾਮ ਤੱਕ ਹੋਣ ਦੀ ਸੰਭਾਵਨਾ ਹੈ। ਰਾਜਨੀਤਿਕ ਪਾਰਟੀਆਂ ਨੇ ਚੋਣ ਪ੍ਰਚਾਰ ਲਈ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਲੜੀ ‘ਚ ਆਮ ਆਦਮੀ ਪਾਰਟੀ (ਆਪ) ਨੇ ਆਉਣ ਵਾਲੀਆਂ ਅਸਾਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ‘ਚ 14 ਉਮੀਦਵਾਰਾਂ ਦੇ ਨਾਮ ਸ਼ਾਮਲ ਹਨ। ਪਾਰਟੀ ਨੇ ਕੇਂਦਰੀ ਗੁਹਾਟੀ ਤੋਂ ਅਨੁਰੂਪਾ ਡੇਕਰਾਜਾ ਅਤੇ ਪੂਰਬੀ ਗੋਲਪਾਰਾ ਤੋਂ ਜਿਨਾਹ ਅਮੀਰ ਹੁਸੈਨ ਨੂੰ ਮੈਦਾਨ ‘ਚ ਉਤਾਰਿਆ ਹੈ।
Read More: ਭਾਰਤੀ ਚੋਣ ਕਮਿਸ਼ਨ ਅੱਜ 5 ਸੂਬਿਆਂ ਦੀ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਕਰੇਗਾ ਐਲਾਨ




