July 2, 2024 1:39 pm
Aam Aadmi Party

ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਚੌਥੀ ਸੂਚੀ ਕੀਤੀ ਜਾਰੀ

ਚੰਡੀਗੜ੍ਹ 26 ਦਸੰਬਰ 2021: ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਹੁਣ ਆਮ ਆਦਮੀ ਪਾਰਟੀ (Aam Aadmi Party)  ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਰੋਪੜ ਤੋਂ ਵਿਧਾਇਕ ਸੰਦੋਆ ਦੀ ਟਿਕਟ ਕੱਟ ਦਿੱਤੀ ਹੈ ਅਤੇ ਹੁਣ ਉਨ੍ਹਾਂ ਦੀ ਜਗ੍ਹਾ ਦਿਨੇਸ਼ ਚੱਢਾ ਨੂੰ ਟਿਕਟ ਦਿੱਤੀ ਗਈ ਹੈ। ਇਸੇ ਤਰ੍ਹਾਂ ਮਾਨਸਾ ਤੋਂ ਵਿਜੇ ਸਿੰਗਲਾ ਅਤੇ ਡੇਰਾਬੱਸੀ ਤੋਂ ਕੁਲਜੀਤ ਰੰਧਾਵਾ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।

ਪੰਜਾਬ ‘ਚ ਅਗਲੇ ਕੁਝ ਮਹੀਨਿਆਂ ‘ਚ ਵਿਧਾਨ ਸਭਾ ਚੋਣਾਂ (Assembly elections)ਹੋਣ ਵਾਲੀਆਂ ਹਨ ਅਤੇ ਸਿਆਸੀ ਉਤਸ਼ਾਹ ਕਾਫੀ ਵਧ ਗਿਆ ਹੈ। ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਪੰਜਾਬ ਦੀ ਸੱਤਾ ‘ਤੇ ਕਾਬਜ਼ ਹੋਣ ਦੀ ਕੋਸ਼ਿਸ਼ ਕਰ ਰਹੀ ਹੈ, ਇਸੇ ਦੌਰਾਨ ਪਾਰਟੀ ਨੇ ਐਤਵਾਰ ਨੂੰ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ((Aam Aadmi Party)) ਵੱਲੋਂ ਤੀਜੀ ਸੂਚੀ ਜਾਰੀ ਕੀਤੀ ਗਈ ਸੀ।