June 30, 2024 3:22 am
H.S. Hanspal

ਸੀਨੀਅਰ ਕਾਂਗਰਸੀ ਆਗੂ ਐਚ.ਐਸ. ਹੰਸਪਾਲ ‘ਆਪ’ ‘ਚ ਹੋਏ ਸ਼ਾਮਲ

ਚੰਡੀਗੜ੍ਹ 03 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ 2022 (Assembly Elections 2022) ਨੇੜੇ ਆ ਰਹੀਆਂ ਹਨ, ਜਿਸਦੇ ਚੱਲਦੇ ਸਿਆਸੀ ਆਗੂਆਂ ਵੱਲੋਂ ਹੋਰ ਪਾਰਟੀਆਂ ‘ਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸਦੇ ਚੱਲਦੇ ਅੱਜ ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਸਾਬਕਾ ਪੀ.ਪੀ.ਸੀ.ਸੀ. ਉੱਘੇ ਅਤੇ ਸੀਨੀਅਰ ਕਾਂਗਰਸੀ ਆਗੂ ਐਚ.ਐਸ. ਹੰਸਪਾਲ (H.S. Hanspal) ਆਮ ਆਦਮੀ ਪਾਰਟੀ (Aam Aadmi Party) ‘ਚ ਸ਼ਾਮਲ ਹੋ ਗਏ ਹਨ। ਸਾਬਕਾ ਕਾਂਗਰਸੀ ਆਗੂ ਹੰਸਪਾਲ (H.S. Hanspal) ਨੇ ਆਮ ਆਦਮੀ ਪਾਰਟੀ ਦੇ ਸੀ.ਐਮ. ਚਿਹਰਾ ਭਗਵੰਤ ਮਾਨ ਦੀ ਅਗਵਾਈ ਹੇਠ ਪਾਰਟੀ ‘ਚ ਸ਼ਾਮਲ ਹੋ ਗਏ ਹਨ।

ਇਸ ਦੌਰਾਨ ਕਾਂਗਰਸ ‘ਤੇ ਨਰਾਜ਼ਗੀ ਜ਼ਾਹਰ ਕਰਦਿਆਂ ਹੰਸਪਾਲ ਨੇ ਕਿਹਾ ਕਿ ਕਾਂਗਰਸ ‘ਚ ਉਨ੍ਹਾਂ ਦੀ ਕਾਫੀ ਅਣਦੇਖੀ ਕੀਤੀ ਗਈ ਹੈ ਅਤੇ ਉਹ ਕੇਜਰੀਵਾਲ ਦੇ ਸਿਧਾਂਤਾਂ ਤੋਂ ਬਹੁਤ ਪ੍ਰਭਾਵਿਤ ਹਨ, ਇਸੇ ਲਈ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਬਹੁਤ ਖੁਸ਼ ਹਨ ਅਤੇ ਕਾਂਗਰਸ ਨੂੰ ਟੱਕਰ ਦੇਣ ਲਈ ਤਿਆਰ ਹਨ।