July 2, 2024 11:11 pm
Union Minister Harsimrat Kaur Badal

ਹਵਾ ਪ੍ਰਦੂਸ਼ਣ ਲਈ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਬੰਦ ਕਰੇ ‘ਆਪ’ : ਹਰਸਿਮਰਤ ਬਾਦਲ

ਚੰਡੀਗੜ੍ਹ 11 ਦਸੰਬਰ 2021: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਦਿੱਲੀ ਦੀ ਆਮ ਆਦਮੀ ਪਾਰਟੀ(Aam Adami Parti)  (ਆਪ) ਸਰਕਾਰ ਤੇ ਸ਼ਬਦੀ ਹਮਲਾ ਕਰਦੇ ਕਿਹਾ ਕਿ ਕਿਹਾ ਕਿ ਉਹ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਲਈ ਪੰਜਾਬ (Punjab) ਅਤੇ ਹਰਿਆਣਾ (Haryana)ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਬੰਦ ਕਰ ਦੇਣ | ਇਸਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਪਰਾਲੀ ਨੂੰ ਸੰਭਾਲਣ ਲਈ ਕਿਸਾਨਾਂ ਦੀ ਮਦਦ ਲਈ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ |

(The Ministry of Environment) ਵਾਤਾਵਰਨ, ਜੰਗਲਾਤ ਅਤੇ ਮੌਸਮ ਤਬਦੀਲੀ ਮੰਤਰਾਲੇ ਨੇ ਕਿਹਾ ਹੈ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ (Delhi Air pollution) ਦਾ ਕਾਰਨ ਪਰਾਲੀ ਸਾੜਨਾ ਨਹੀਂ ਹੈ, ਦੂਜੇ ਪਾਸੇ ਦਿੱਲੀ ਸਰਕਾਰ ਕਹਿਣਾ ਹੈ ਕਿ ਪਰਾਲੀ ਸਾੜਨ ਕਾਰਨ ਦਿੱਲੀ ਦੀ ਹਵਾ ਦੀ ਗੁਣਵੱਤਾ ‘ਤੇ ਮਾੜਾ ਪ੍ਰਭਾਵ ਪਿਆ ਹੈ| ਉਨ੍ਹਾਂ ਦਾ ਕਹਿਣਾ ਹੈ ਕਿ ਰਾਸ਼ਟਰੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਲਈ ਰਚਨਾਤਮਕ ਗਤੀਵਿਧੀਆਂ, ਉਦਯੋਗਿਕ ਧੂੰਆਂ ਅਤੇ ਵਾਹਨਾਂ ਦਾ ਪ੍ਰਦੂਸ਼ਣ ਜ਼ਿੰਮੇਵਾਰ ਹੈ।

ਉਨ੍ਹਾਂ ਨੇ ਵਾਤਾਵਰਨ ਮੰਤਰਾਲੇ (The Ministry of Environment) ਨੂੰ ਇਸ ਮਾਮਲੇ ‘ਤੇ ਇਕ ਵ੍ਹਾਈਟ ਪੇਪਰ ਜਾਰੀ ਕਰਨ ਲਈ ਕਿਹਾ ,ਤਾਂ ਜੋ ਇਸ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਮਾਮਲੇ ‘ਚ ਕਿਸਾਨਾਂ ਨੂੰ ਨਿਸ਼ਾਨਾ ਬਣਾਉਣਾ ਬੰਦ ਕੀਤਾ ਜਾ ਸਕੇ। ਸੁਪਰੀਮ ਕੋਰਟ ਨੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਦੇਣ ਦੇ ਹੁਕਮ ਦਿੱਤੇ ਸਨ| ਪਰ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਕਿਸਾਨਾਂ ਨੂੰ ਕੁੱਝ ਵੀ ਨਹੀਂ ਮਿਲਿਆ , ਇਸਦੇ ਉਲਟ ਉਨ੍ਹਾਂ ਨੂੰ ਹਵਾ ਪ੍ਰਦੂਸ਼ਣ ਕਾਰਨ ਜੁਰਮਾਨੇ ਕੀਤੇ ਜਾ ਰਹੇ ਹਨ। ਇੱਥੇ ਪਾਣੀ ਧਰਤੀ ਹੇਠ ਚਲਾ ਗਿਆ ਹੈ ਅਤੇ ਖੇਤੀ ਲਾਗਤ ਵੱਧ ਗਈ ਹੈ। ਉਨ੍ਹਾਂ ਕਿਸਾਨਾਂ ਦੇ ਹਿੱਤਾਂ ਦਾ ਖਿਆਲ ਰੱਖਦਿਆਂ ਜਲਦੀ ਤੋਂ ਜਲਦੀ ਹੱਲ ਕੱਢਿਆ ਜਾਵੇ ।