AAP

AAP ਭਾਜਪਾ, ਅਕਾਲੀ ਦਲ ਤੇ ਕਾਂਗਰਸੀ ਆਗੂਆਂ ਵਿਰੁੱਧ ਕਰੇਗੀ ਵਿਰੋਧ ਪ੍ਰਦਰਸ਼ਨ

10 ਜਨਵਰੀ 2026: ਆਮ ਆਦਮੀ ਪਾਰਟੀ (Aam Aadmi Party) (ਆਪ) ਗੁਰੂ ਸਾਹਿਬਾਨ ਦੀ ਬੇਅਦਬੀ ਵਿਰੁੱਧ ਅੱਜ ਰਾਜ ਵਿਆਪੀ ਵਿਰੋਧ ਪ੍ਰਦਰਸ਼ਨ ਕਰੇਗੀ। ਦੱਸ ਦੇਈਏ ਕਿ ਆਪ ਭਾਜਪਾ, ਅਕਾਲੀ ਦਲ ਅਤੇ ਕਾਂਗਰਸੀ ਆਗੂਆਂ ਵਿਰੁੱਧ ਵੱਖ-ਵੱਖ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਕਰੇਗੀ।

ਜਾਣਕਾਰੀ ਦੇ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਵਿਰੋਧੀ ਪਾਰਟੀ ਦੇ ਆਗੂਆਂ ਵੱਲੋਂ ਸੋਸ਼ਲ ਮੀਡੀਆ ‘ਤੇ ਜਾਣਬੁੱਝ ਕੇ ਸੋਧਿਆ ਅਤੇ ਛੇੜਛਾੜ ਕੀਤਾ ਗਿਆ ਵੀਡੀਓ ਪ੍ਰਸਾਰਿਤ ਕੀਤਾ ਗਿਆ ਸੀ। ਹੁਣ ਆਮ ਆਦਮੀ ਪਾਰਟੀ (ਆਪ) ਸੋਧੇ ਹੋਏ ਵੀਡੀਓ ਮਾਮਲੇ ਦੀ ਫੋਰੈਂਸਿਕ ਜਾਂਚ ਅਤੇ ਬਾਅਦ ਵਿੱਚ ਹੋਏ ਖੁਲਾਸੇ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਕਰੇਗੀ।

ਆਪ ਪਠਾਨਕੋਟ ਵਿੱਚ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਜਲੰਧਰ ਛਾਉਣੀ ਵਿੱਚ ਕਾਂਗਰਸੀ ਆਗੂ ਪ੍ਰਗਟ ਸਿੰਘ ਦੇ ਘਰ ‘ਤੇ ਵਿਰੋਧ ਪ੍ਰਦਰਸ਼ਨ ਕਰੇਗੀ। ਉਥੇ ਹੀ ਲੰਬੀ ਵਿੱਚ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭੁਲੱਥ ਵਿੱਚ ਕਾਂਗਰਸੀ ਆਗੂ ਸੁਖਪਾਲ ਖਹਿਰਾ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।

Read More: ਪੰਜਾਬ ਪੁਲਿਸ ਦੀ ਫੋਰੈਂਸਿਕ ਜਾਂਚ ਟੀਮ ਨੇ ਕੀਤਾ ਖੁਲਾਸਾ, ਆਤਿਸ਼ੀ ਨੇ ਨਹੀਂ ਬੋਲਿਆ “ਗੁਰੂ” ਸ਼ਬਦ ਨਹੀਂ ਬੋਲਿਆ – AAP

ਵਿਦੇਸ਼

Scroll to Top