ਚੰਡੀਗੜ੍ਹ, 18 ਜੁਲਾਈ 2024: ਚੰਡੀਗੜ੍ਹ ‘ਚ ਪ੍ਰੈਸ ਵਾਰਤਾ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ (Haryana Assembly elections) ਪੂਰੀ ਤਾਕਤ ਨਾਲ ਲੜੇਗੀ। ਉਨ੍ਹਾਂ ਕਿਹਾ ਕਿ ਸਾਡੀ ਦੋ ਸੂਬਿਆਂ ‘ਚ ਸਰਕਾਰ ਹੈ | ਉਨ੍ਹਾਂ ਕਿਹਾ ਅੱਧਾ ਹਰਿਆਣਾ ਪੰਜਾਬ ਅਤੇ ਦਿੱਲੀ ਨੂੰ ਛੂੰਹਦਾ ਹੈ। ਹਰਿਆਣਾ ਦੇ ਵਾਸੀਆਂ ਬਦਲਾਅ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਦੂਜੀ ਸਿਆਸੀ ਪਾਰਟੀਆਂ ਨੇ ਹਮੇਸ਼ਾ ਲੁੱਟਿਆ ਹੈ |
ਜੁਲਾਈ 14, 2025 11:54 ਪੂਃ ਦੁਃ