MLA ਪਰਗਟ ਸਿੰਘ

ਜਲੰਧਰ ‘ਚ ‘ਆਪ’ ਵਰਕਰਾਂ ਵੱਲੋਂ MLA ਪਰਗਟ ਸਿੰਘ ਦੇ ਘਰ ਦਾ ਘਿਰਾਓ

ਜਲੰਧਰ, 10 ਜਨਵਰੀ 2026: ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ‘ਤੇ ਦਿੱਲੀ ਵਿਧਾਨ ਸਭਾ ‘ਚ ਕਥਿਤ ਤੌਰ ‘ਤੇ ਸਿੱਖ ਗੁਰੂਆਂ ਦਾ ਅਪਮਾਨ ਕਰਨ ਦੇ ਦੋਸ਼ ਲੱਗਣ ਤੋਂ ਬਾਅਦ ਰਾਜਨੀਤੀ ਭਖਦੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ‘ਆਪ’, ਕਾਂਗਰਸ ਅਤੇ ਭਾਜਪਾ ਇੱਕ ਦੂਜੇ ‘ਤੇ ਬਿਆਨਬਾਜ਼ੀ ਕਰ ਰਹੇ ਹਨ |

ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ‘ਚ ਇਕਬਾਲ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਐਫਆਈਆਰ ਦਰਜ ਕੀਤੀ ਹੈ, ਜਿਸ ‘ਚ ਕਾਂਗਰਸੀ ਵਿਧਾਇਕ ਪਰਗਟ ਸਿੰਘ, ਸੁਖਪਾਲ ਖਹਿਰਾ ਅਤੇ ਇੱਕ ਹੋਰ ਵਿਅਕਤੀ ਸ਼ਾਮਲ ਹੋਣ ਦੀ ਚਰਚਾ ਹੈ।

ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕਾਂਗਰਸ ਵਿਧਾਇਕ ਪਰਗਟ ਸਿੰਘ ਦੇ ਜਲੰਧਰ ਸਥਿਤ ਘਰ ਦਾ ਘਿਰਾਓ ਕੀਤਾ। ਵਿਰੋਧ ਪ੍ਰਦਰਸ਼ਨ ਦੌਰਾਨ ਪਰਗਟ ਸਿੰਘ ਆਪਣੇ ਘਰੋਂ ਬਾਹਰ ਆਏ, ਪਰ ਪੁਲਿਸ ਨੇ ਉਨ੍ਹਾਂ ਨੂੰ ‘ਆਪ’ ਆਗੂਆਂ ਕੋਲ ਜਾਣ ਤੋਂ ਰੋਕਿਆ।

ਮੀਡੀਆ ਨਾਲ ਗੱਲ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ‘ਚ ਹੋਈ ਸਾਰੀ ਘਟਨਾ ਵੀਡੀਓ ‘ਚ ਕੈਦ ਹੈ। ਜੇਕਰ ਵੀਡੀਓ ਨਾਲ ਛੇੜਛਾੜ ਕੀਤੀ ਗਈ ਸੀ, ਤਾਂ ਇਹ ਭਾਜਪਾ ਵੱਲੋਂ ਕੀਤੀ ਹੈ ਅਤੇ ਵੀਡੀਓ ‘ਚ ਜੇਕਰ ਕੋਈ ਵੀ ਇਤਰਾਜ਼ਯੋਗ ਬਿਆਨ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਦਿੱਤੇ ਗਏ।

ਪ੍ਰਗਟ ਸਿੰਘ ਨੇ ਪੰਜਾਬ ‘ਚ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਸਵਾਲ ਚੁੱਕੇ ਅਤੇ ਕਿਹਾ ਕਿ ਅੱਜ ਤੱਕ ਕਿਸੇ ਵੀ ਵੱਡੇ ਮਾਮਲੇ ‘ਚ ਫੋਰੈਂਸਿਕ ਜਾਂਚ ਨਹੀਂ ਕੀਤੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ |

Read More: ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਕਾਂਗਰਸ ਪਾਰਟੀ ਨੂੰ ਨਹੀਂ ਕਰ ਪਾਏ ਇੱਕਜੁੱਟ

ਵਿਦੇਸ਼

Scroll to Top