July 8, 2024 5:00 pm

‘ਆਪ’ ਨੇ ਪੰਜਵੀਂ ਸੂਚੀ ਕੀਤੀ ਜਾਰੀ, ਕੁਲਵੰਤ ਸਿੰਘ ਹੋਣਗੇ ਮੋਹਾਲੀ ਤੋਂ ਉਮੀਦਵਾਰ,

ਚੰਡੀਗੜ੍ਹ 28 ਦਸੰਬਰ 2021 : ਆਮ ਆਦਮੀ ਪਾਰਟੀ (Aam Aadmi Party) ਨੇ ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ (Kulwant Singh) ਨੂੰ ਵਿਧਾਨ ਸਭਾ ਚੋਣਾਂ ਲਈ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਐਲਾਨਿਆ ਹੈ। ਕੁਲਵੰਤ ਸਿੰਘ ਬੀਤੇ ਦਿਨ ਹੀ ਆਮ ਆਦਮੀ ਪਾਰਟੀ ((Aam Aadmi Party) )ਵਿਚ ਸ਼ਾਮਲ ਹੋਏ ਸਨ ।

ਇਸ ਸੂਚੀ ਤਹਿਤ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਰਾਜਾਸੰਸੀ ਤੋਂ ਬਲਦੇਵ ਸਿੰਘ ਮਿਆਦੀਆਂ, ਕਪੂਰਥਲਾ ਤੋਂ ਮੰਜੂ ਰਾਣਾ, ਸ਼ਾਹਕੋਟ ਤੋਂ ਰਤਨ ਸਿੰਘ ਕਾਕੜਕਲਾਂ, ਜਲੰਧਰ ਪੱਛਮੀ ਤੋਂ ਸ਼ੀਤਲ ਅੰਗੂਰਾਲ, ਆਦਮਪੁਰ ਤੋਂ ਜੀਤ ਸਿੰਘ ਭੱਟੀ, ਬੰਗਾ ਤੋਂ ਕੁਲਜੀਤ ਸਿੰਘ ਸਰਹਾਲ, ਸ੍ਰੀ ਚਮਕੌਰ ਸਾਹਿਬ ਤੋਂ ਡਾਕਟਰ ਚਰਨਜੀਤ ਸਿੰਘ, ਐੱਸ. ਏ. ਐੱਸ. ਨਗਰ ਤੋਂ ਕੁਲਵੰਤ ਸਿੰਘ, ਬੱਸੀ ਪਠਾਣਾ ਤੋਂ ਰੁਪਿੰਦਰ ਸਿੰਘ ਹੈੱਪੀ, ਲੁਧਿਆਣਾ ਦੱਖਣੀ ਤੋਂ ਰਜਿੰਦਰਪਾਲ ਕੌਰ ਛੀਨਾ, ਫਿਰੋਜ਼ਪੁਰ ਸ਼ਹਿਰੀ ਤੋਂ ਰਣਵੀਰ ਸਿੰਘ ਭੁੱਲਰ, ਬਠਿੰਡਾ ਸ਼ਹਿਰੀ ਤੋਂ ਜਗਰੂਪ ਸਿੰਘ ਗਿੱਲ, ਅਮਰਗੜ੍ਹ ਤੋਂ ਜਸਵੰਤ ਸਿੰਘ ਗੱਜਣਮਾਜਰਾ ਅਤੇ ਨਾਭਾ ਤੋਂ ਗੁਰਦੇਵ ਸਿੰਘ ਦੇਵ ਮਾਨ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਹੁਣ ਤਕ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਲਈ ਆਪਣੇ 88 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।