Shelley Oberoi

ਦਿੱਲੀ ‘ਚ ‘ਆਪ’ ਵਲੋਂ ਮੇਅਰ ਅਹੁਦੇ ਦੀ ਉਮੀਦਵਾਰ ਡਾ. ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਦਾ ਕੀਤਾ ਰੁਖ਼

ਚੰਡੀਗੜ੍ਹ, 26 ਜਨਵਰੀ 2023: ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਮੇਅਰ ਅਹੁਦੇ ਦੀ ਉਮੀਦਵਾਰ ਡਾਕਟਰ ਸ਼ੈਲੀ ਓਬਰਾਏ (Dr. Shelly Oberoi) ਨੇ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਹੈ। ਸ਼ੈਲੀ ਓਬਰਾਏ ਨੇ ਪਟੀਸ਼ਨ ਦਾਇਰ ਕਰਕੇ ਮੇਅਰ ਦੀ ਚੋਣ ਸਮਾਂਬੱਧ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ‘ਚ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਹੋਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਨਗਰ ਨਿਗਮ ਚੋਣਾਂ ਦਸੰਬਰ ‘ਚ ਹੋਈਆਂ ਸਨ ਅਤੇ ਉਦੋਂ ਹੀ ਨਤੀਜੇ ਵੀ ਆ ਗਏ ਸਨ। ਉਦੋਂ ਤੋਂ ਲੈ ਕੇ ਹੁਣ ਤੱਕ ਮੇਅਰ ਦੀ ਚੋਣ ਨਹੀਂ ਹੋਈ ਹੈ। ਮੇਅਰ ਦੀ ਚੋਣ ਦੀ ਤਾਰੀਖ਼ ਦੋ ਵਾਰ ਜਨਵਰੀ ਵਿੱਚ 9 ਜਨਵਰੀ ਅਤੇ 24 ਜਨਵਰੀ ਨੂੰ ਤੈਅ ਕੀਤੀ ਗਈ ਸੀ, ਪਰ ਦੋਵੇਂ ਵਾਰ ਸਦਨ ਹੰਗਾਮੇ ਨਾਲ ਪ੍ਰਭਾਵਿਤ ਹੋਇਆ ਅਤੇ ਚੋਣਾਂ ਨੂੰ ਮੁਲਤਵੀ ਕਰ ਦਿੱਤੀਆਂ ।

Scroll to Top