ਚੰਡੀਗੜ੍ਹ, 16 ਨਵੰਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਵਿੱਚ 1205 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ | ਇਸ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਸਮਾਗਮ ‘ਚ ਸ਼ਿਰਕਤ ਕੀਤੀ | ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਹਰ ਪਿੰਡ ‘ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ (Government jobs) ਦੇ ਕੇ ਦੇਸ਼ ਲਈ ਇੱਕ ਰੋਲ ਮਾਡਲ ਬਣ ਕੇ ਉਭਰਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਾਰਚ 2022 ਤੋਂ ਹੁਣ ਤੱਕ ਪਾਰਦਰਸ਼ੀ ਪ੍ਰਕਿਰਿਆ ਤਹਿਤ ਨੌਜਵਾਨਾਂ ਨੂੰ 48,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਦੇਣ ਦੀ ਇਸ ਵਿਸ਼ਾਲ ਮੁਹਿੰਮ ਦੇ ਚੱਲਦਿਆਂ ਹੁਣ ਪੰਜਾਬ ਦੇ ਹਰ ਪਿੰਡ ‘ਚ ਘੱਟੋ-ਘੱਟ ਇੱਕ ਸਰਕਾਰੀ ਮੁਲਾਜ਼ਮ ਦੀ ਨਿਯੁਕਤੀ ਹੋ ਚੁੱਕੀ ਹੈ | ਕੇਜਰੀਵਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ |
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਨਵ-ਨਿਯੁਕਤ ਪੁਲਿਸ ਮੁਲਾਜ਼ਮਾਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ ਹੈ | ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਪੰਜਾਬ ‘ਚ ਸੱਤਾ ‘ਚ ਆਈ ਹੈ, ਉਦੋਂ ਤੋਂ ਹੀ ਸਰਕਾਰ ਦਾ ਉਦੇਸ਼ ਸਥਿਰਤਾ ਲਿਆਉਣਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਪੈਦਾ ਕਰਨਾ ਰਿਹਾ ਹੈ ਅਤੇ ਅਸੀਂ ਇਨ੍ਹਾਂ ਟੀਚਿਆਂ ਦੀ ਪ੍ਰਾਪਤੀ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।
ਅਰਵਿੰਦ ਕੇਜਰੀਵਾਲ ਨੇ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1,746 ਨਵੇਂ ਕਾਂਸਟੇਬਲਾਂ ‘ਚੋਂ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ 1,205 ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਜ਼ਿਲ੍ਹਿਆਂ ਵਿੱਚ ਚੋਣ ਜ਼ਾਬਤੇ ਅਤੇ ਹੋਰ ਕਾਰਨਾਂ ਕਰਕੇ ਬਾਕੀ ਰਹਿੰਦੇ ਨਿਯੁਕਤੀ ਪੱਤਰ (Government jobs) ਅਜੇ ਜਾਰੀ ਨਹੀਂ ਕੀਤੇ ਗਏ ਹਨ ਪਰ ਛੇਤੀ ਹੀ ਜਾਰੀ ਕਰ ਦਿੱਤੇ ਜਾਣਗੇ।
ਕੇਜਰੀਵਾਲ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਪਾਰਟੀ ਨੇ ਪੰਜਾਬ ਦੀ ਸੱਤਾ ਸੰਭਾਲੀ ਸੀ ਤਾਂ ਇੱਥੇ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਟੁੱਟ ਚੁੱਕੀ ਸੀ ਕਿਉਂਕਿ ਇੱਥੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ‘ਚ ਹੁਣ ਦੇਸ਼ ਭਰ ‘ਚ ਅਮਨ-ਕਾਨੂੰਨ ਦੀ ਸਭ ਤੋਂ ਵਧੀਆ ਸਥਿਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਜਨਤਾ ਦੇ ਹਿੱਤਾਂ ਦੀ ਰਾਖੀ ਲਈ ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ।
ਕੇਜਰੀਵਾਲ ਨੇ ਕਿਹਾ ਕਿ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਦੀ ਸਭ ਤੋਂ ਵਧੀਆ ਮਿਸਾਲ ਇਹ ਹੈ ਕਿ ਪੰਜਾਬ ਸਰਕਾਰ ਨੇ 60,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਇਸ ਨਿਵੇਸ਼ ਨਾਲ ਤਿੰਨ ਲੱਖ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ, ਜਿਸ ਨਾਲ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਹੋਵੇਗੀ।
ਅਰਵਿੰਦ ਕੇਜਰੀਵਾਲ ਨੇ ਕਿਹਾ, “ਦੂਜੀਆਂ ਸਿਆਸੀ ਪਾਰਟੀਆਂ ਨੂੰ ਪੰਜਾਬ ਨੂੰ ਬਰਬਾਦ ਕਰਨ ਲਈ 75 ਸਾਲ ਲੱਗ ਗਏ, ਪਰ ‘ਆਪ’ ਸਰਕਾਰ ਨੇ ਪਿਛਲੇ ਢਾਈ ਸਾਲਾਂ ‘ਚ ਇਸ ਨੂੰ ਮੁੜ ਤਰੱਕੀ ਦੇ ਰਾਹ ‘ਤੇ ਲਿਆਉਣ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਹਨ |
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਦੇਸ਼ ਦੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਲਗਨ ਨਾਲ ਕੰਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ, ਜਿਨ੍ਹਾਂ ਨੇ ਛੋਟੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਇਸ ਲਈ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਉਸ ਮਹਾਨ ਦੇਸ਼ ਭਗਤ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਨ੍ਹਾਂ ਨੇ ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।
ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ਨੂੰ ਰਾਸ਼ਟਰੀ ਰਾਜਨੀਤੀ ਦਾ ਕੇਂਦਰ ਬਿੰਦੂ ਬਣਾਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਖੇਤਰ ਉਨ੍ਹਾਂ ਦੀ ਸਰਕਾਰ ਦੀਆਂ ਪੰਜ ਪ੍ਰਮੁੱਖ ਤਰਜੀਹਾਂ ਹਨ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।