ਅਬੋਹਰ 20 ਜੂਨ 2024: ਅਬੋਹਰ (Abohar) ਗਊਸ਼ਾਲਾ ਅਤੇ ਰੇਲਵੇ ਕਰਾਸਿੰਗ ਦੇ ਨੇੜੇ ਇੱਕ ਅਣਪਛਾਤੇ ਸਾਧੂ ਦੀ ਲਾਸ਼ ਮਿਲੀ ਹੈ, ਜਿਸ ਦੀ ਸੂਚਨਾ ਮਿਲਦੇ ਹੀ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰ ਅਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ |ਸਾਧੂ ਦੀ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ‘ਚ ਰੱਖਿਆ ਗਿਆ ਹੈ | ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤਾ ਜਾ ਰਹੀ ਹੈ।