Site icon TheUnmute.com

Abohar News: ਅਬੋਹਰ ਵਿਖੇ ਪੋਲਿੰਗ ਬੂਥ ‘ਚ ਵੜਨ ਦੀ ਕੋਸ਼ਿਸ਼ ਕਰਨ ਵਾਲਿਆਂ ‘ਤੇ ਪੁਲਿਸ ਦਾ ਲਾਠੀਚਾਰਜ

Abohar News

ਚੰਡੀਗੜ੍ਹ, 21 ਦਸੰਬਰ 2024: Abohar News: ਪੰਜਾਬ ਦੀਆਂ 5 ਨਗਰ ਨਿਗਮਾਂ ‘ਚ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਇਸ ਦੌਰਾਨ ਅਬੋਹਰ ‘ਚ ਨਗਰ ਨਿਗਮ ਦੇ ਬੂਥ ਦੇ ਬਾਹਰ ਪੁਲਿਸ ਨੇ ਕੁਝ ਕਥਿਤ ਸ਼ਰਾਰਤੀ ਅਨਸਰਾਂ ‘ਤੇ ਲਾਠੀਚਾਰਜ ਕੀਤਾ ਹੈ | ਦੱਸਿਆ ਜਾ ਰਿਹਾ ਹੈ ਕਿ ਕੁਝ ਵਿਅਕਤੀ ਬੂਥ ਅੰਦਰ ਜਾਣ ਦੀ ਕੋਸ਼ਿਸ਼ ਕਰ ਰਹੇ ਸਨ, ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਨਹੀਂ ਮੰਨੇ |

ਇਸਤੋਂ ਬਾਅਦ ਪੁਲਿਸ ਨੇ ਉਨ੍ਹਾਂ ਹਟਾਉਣ ਲਈ ਲਾਠੀਚਾਰਜ ਕਰ ਦਿੱਤਾ | ਜਿਕਰਯੋਗ ਹੈ ਕਿ ਪੰਜਾਬ ਦੀਆਂ 5 ਨਗਰ ਨਿਗਮਾਂ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਫਗਵਾੜਾ ਸ਼ਾਮਲ ਹਨ | ਇਨ੍ਹਾਂ ‘ਤੇ ਵੋਟਿੰਗ ਜਾਰੀ ਹੈ ਅਤੇ ਨਤੀਜੇ ਅੱਜ ਹੀ ਐਲਾਨੇ ਜਾਣਗੇ | ਮਿਲੀ ਜਾਣਕਾਰੀ ਮੁਤਾਬਕ 1 ਵਜੇ ਤੱਕ 41 ਫੀਸਦੀ ਵੋਟਿੰਗ ਹੋ ਚੁੱਕੀ ਹੈ।

ਅਬੋਹਰ (Abohar ) ਵਿਖੇ ਨਗਰ ਨਿਗਮ ਵਿਖੇ ਵਾਰਡ ਨੰਬਰ 22 ਦੀਆਂ ਚੋਣਾਂ ਵੀ ਕਰਵਾਈਆਂ ਜਾ ਰਹੀਆ ਨੇ l ਹਾਲਾਂਕਿ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਪ੍ਰਬੰਧ ਕੀਤੇ ਗਏ ਹਨl ਇਸ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਮੌਜੂਦ ਹਨ | ਮੌਕੇ ‘ਤੇ ਮੌਜੂਦ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਨੇ ਜਿੱਥੇ ਸਰੁੱਖਿਆ ਦੇ ਮੱਦੇਨਜ਼ਰ ਪੁਖਤਾ ਪ੍ਰਬੰਧਾਂ ਤੇ ਸੰਤੁਸ਼ਟੀ ਜ਼ਾਹਿਰ ਕੀਤੀ ਹੈ ਉਥੇ ਹੀ ਡੀਐਸਪੀ ਸੁਖਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਇਹ ਚੋਣਾਂ ਅਮਨ ਅਮਾਨ ਤੇ ਸ਼ਾਂਤੀਪੂਰਵਕ ਢੰਗ ਦੇ ਨਾਲ ਕਰਵਾਈਆਂ ਜਾ ਰਹੀਆਂ ਹਨ |

ਅੱਜ 2831 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਦੇ ਹੋਏ ਨਵਾਂ ਪਾਰਸ਼ਦ ਚੁਣਨਗੇ l ਸਾਰੀਆਂ ਪਾਰਟੀਆਂ ਨੇ ਆਪਣੀ ਤਾਕਤ ਝੋਕੀ ਹੋਈ ਹੈ l ਜਿੱਥੇ ਚੋਣ ਕਮਿਸ਼ਨ ਦੇ ਹੁਕਮਾਂ ਤੇ ਸਥਾਨਕ ਪ੍ਰਸ਼ਾਸਨ ਨੇ ਵੋਟ ਪੋਲ ਕਰਨ ਦੇ ਲਈ ਹਰ ਤਰ੍ਹਾਂ ਦੇ ਬੰਦੋਬਸਤ ਇੱਕ ਦਿਨ ਪਹਿਲਾਂ ਹੀ ਕਰਵਾ ਦਿੱਤੇ ਸੀ l ਉੱਥੇ ਹੀ ਪੁਲਿਸ ਵਿਭਾਗ ਵੱਲੋਂ ਵੀ ਸੁਰੱਖਿਆ ਦੇ ਤੌਰ ਤੇ ਦੋ ਦਰਜਨ ਦੇ ਕਰੀਬ ਪੁਲਿਸ ਕਰਮੀ ਪੋਲਿੰਗ ਸਟੇਸ਼ਨ ‘ਤੇ ਤਾਇਨਾਤ ਹਨ |

ਇਸਦੇ ਨਾਲ ਹੀ ਲੁਧਿਆਣਾ ਦੇ ਮੁੱਲਾਂਪੁਰ ਦਾਖਾ ‘ਚ ਨਗਰ ਕੌਂਸਲ ਚੋਣਾਂ ਦੌਰਾਨ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਵਿਚਾਲੇ ਝੜੱਪ ਹੋ ਗਈ। ਇਸ ਦੇ ਨਾਲ ਹੀ ਪਟਿਆਲਾ ‘ਚ ਭਾਜਪਾ ਉਮੀਦਵਾਰ ਨੇ ਪੈਟਰੋਲ ਪਾ ਕੇ ਖੁ.ਦ.ਕੁ.ਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਅੰਮ੍ਰਿਤਸਰ ਦੇ ਵਾਰਡ 85 ‘ਚ ਆਮ ਆਦਮੀ ਪਾਰਟੀ ਅਤੇ ਆਜ਼ਾਦ ਉਮੀਦਵਾਰ ਦੇ ਸਮਰਥਕਾਂ ‘ਚ ਝਗੜਾ ਹੋ ਗਿਆ।

Read More: Ludhiana Municipal Corporation elections: ਕੁਝ ਘੰਟੇ ਲਈ ਵੋਟਿੰਗ ਪ੍ਰਕਿਰਿਆ ਹੋਈ ਬੰਦ, ਜਾਣੋ ਵੇਰਵਾ

Exit mobile version