26 ਨਵੰਬਰ 2024: ਅੱਜ ਸਵੇਰੇ ਅਬੋਹਰ (abohar) ਦੇ ਲਾਇਨ ਕਰਾਸਿੰਗ ਇਲਾਕੇ ਦੇ ਜੇ.ਪੀ ਪਾਰਕ ਵਿੱਚ ਦੋ ਨੌਜਵਾਨ ਖੂਨ ਨਾਲ ਲੱਥਪੱਥ ਹਾਲਤ ਵਿੱਚ ਪਏ ਮਿਲੇ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ, ਜਦੋਂਕਿ ਦੂਜੇ ਨੌਜਵਾਨ ਦਾ ਸਾਹ ਥੋੜ੍ਹਾ ਚੱਲ ਰਿਹਾ ਸੀ ਅਤੇ ਉਸ ਨੂੰ ਤੁਰੰਤ ਹਸਪਤਾਲ (hospital) ਲਿਜਾਇਆ ਗਿਆ, ਜਿੱਥੋਂ ਉਸ ਨੂੰ ਰੈਫਰ ਕੀਤਾ। ਸੂਚਨਾ ਮਿਲਣ ’ਤੇ ਦੋਵੇਂ ਥਾਣਿਆਂ ਦੇ ਇੰਚਾਰਜ ਡੀਐਸਪੀ ਅਬੋਹਰ ਮੌਕੇ ’ਤੇ ਪੁੱਜੇ ਅਤੇ ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਪਛਾਣ ਅਤੇ ਪੋਸਟਮਾਰਟਮ (postmartem) ਲਈ ਹਸਪਤਾਲ (hospital) ਦੇ ਮੁਰਦਾਘਰ ਵਿੱਚ ਰਖਵਾਇਆ। ਪਾਰਕ ‘ਚ ਨੌਜਵਾਨ ਦੇ ਕਤਲ ਦੀ ਖਬਰ (news) ਸੁਣ ਕੇ ਆਸ-ਪਾਸ ਦੇ ਲੋਕ ਹੈਰਾਨ ਰਹਿ ਗਏ।
ਜਾਣਕਾਰੀ ਅਨੁਸਾਰ ਅੱਜ ਸਵੇਰੇ ਜੇਪੀ ਪਾਰਕ ਵਿੱਚ ਸੈਰ ਕਰ ਰਹੇ ਲੋਕਾਂ ਨੇ ਇੱਕ ਨੌਜਵਾਨ ਦੀ ਲਹੂ-ਲੁਹਾਨ ਹਾਲਤ ਵਿੱਚ ਲਾਸ਼ ਦੇਖ ਕੇ ਪੁਲੀਸ ਨੂੰ ਸੂਚਿਤ ਕੀਤਾ, ਜਿੱਥੇ ਬਾਅਦ ‘ਚ ਮ੍ਰਿਤਕ ਦੀ ਪਛਾਣ ਰਵੀ ਖੰਨਾ ਪੁੱਤਰ ਤੁਨੀਆ ਰਾਮ ਉਮਰ ਕਰੀਬ 21 ਸਾਲ ਵਾਸੀ ਆਰੀਆ ਨਗਰ ਅਤੇ ਜ਼ਖਮੀ ਨੌਜਵਾਨ ਦੀ ਪਛਾਣ ਵਿਕਰਮ ਪੁੱਤਰ ਸੰਦੀਪ ਉਮਰ ਕਰੀਬ 18 ਸਾਲ ਵਾਸੀ ਆਰੀਆ ਨਗਰ ਵਜੋਂ ਹੋਈ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਇਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸ ਦੀ ਇਕ ਬੇਟੀ ਹੈ।ਪੁਲਿਸ ਮ੍ਰਿਤਕ ਦੀ ਪਤਨੀ ਦੇ ਬਿਆਨਾਂ ‘ਤੇ ਕਾਰਵਾਈ ਕਰ ਰਹੀ ਹੈ।
ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਨੌਜਵਾਨ ਦੀ ਲਾਸ਼ ਮਿਲਣ ਦੀ ਸੂਚਨਾ ਮਿਲਣ ’ਤੇ ਦੋਵੇਂ ਥਾਣਿਆਂ ਦੀ ਪੁਲਿਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਹਿਲੀ ਨਜ਼ਰੇ ਨੌਜਵਾਨ ਦੀ ਗਰਦਨ ਅਤੇ ਸਰੀਰ ਦੇ ਹੋਰ ਹਿੱਸਿਆਂ ‘ਤੇ ਸੱਟਾਂ ਦੇ ਨਿਸ਼ਾਨ ਹਨ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ, ਪੁਲਿਸ ਆਲੇ-ਦੁਆਲੇ ਦੇ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ।