July 3, 2024 3:42 am
ਵੋਟ ਦੀ ਮਹੱਤਤਾ

ਅਬੋਹਰ ਸਵੀਪ ਟੀਮ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅਬੋਹਰ 23 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ-81 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮੈਜਿਸਟ੍ਰੇਟ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਹੀ ਅਤੇ ਸ਼ਿਵ ਕੁਮਾਰ ਗੋਇਲ ਜ਼ਿਲ੍ਹਾ ਸਵੀਪ ਨੋਡਲ ਅਤੇ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਫਸਰ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਯਕੀਨੀ ਬਣਾਉਣ ਲਈ ਸਵੀਪ ਪ੍ਰੋਜੇਕਟ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਅਬੋਹਰ-81 ਤੋਂ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਸਰਸਵਤੀ ਸਿਕਸ਼ਾ ਸਦਨ ਸਕੂਲ ਅਬੋਹਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਗਿਆ। ਜਿਹਨਾਂ ਵਿਦਿਆਰਥੀਆਂ ਦੀਆਂ ਵੋਟਾਂ ਬਣੀਆਂ ਹਨ, ਉਹਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਆਪਣੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੁਕ ਕੀਤਾ ਗਿਆ।

ਇਸ ਮੌਕੇ ਵਿਦਿਆਰਥੀਆਂ ਨੇ ਵੋਟ ਦੀ ਮਹੱਤਤਾ ਨੂੰ ਦਰਸਾਉਦੇ ਹੋਏ ਪੇਟਿੰਗ ਅਤੇ ਸਲੋਗਨ ਲਿਖਾਈ ਮੁਕਾਬਲੇ ਵਿਚ ਭਾਗ ਲਿਆ ਅਤੇ ਸਕੂਲ ਸਟਾਫ ਨੇ ਆਸ਼ਵਾਸਨ ਦਿੱਤਾ ਕਿ ਉਹ ਆਉਣ ਵਾਲੇ ਦਿਨਾ ਵਿੱਚ ਵੋਟ ਜਾਗਰੁਕਤਾ ਦੇ ਸਬੰਧਤ ਹੋਰ ਵੀ ਮੁਕਾਬਲੇ ਕਰਵਾਉਣਗੇ। ਇਸ ਮੌਕੇ ਬੀ ਪੀ ਉ ਕਮ ਨੋਡਲ ਅਫਸਰ ਸਵੀਪ ਅਜੈ ਛਾਬੜਾ, ਬੀ ਪੀ ਉ ਸ਼੍ਰੀ ਭਾਲਾ ਰਾਮ, ਕਰਨ ਕੁਮਾਰ, ਰਾਕੇਸ਼ ਕੁਮਾਰ ਗਿਰਧਰ, ਅਤੇ ਹੋਰ ਸਟਾਫ ਵੀ ਮੌਜੂਦ ਸੀ।