July 7, 2024 7:46 am
Corona

ਦੇਸ਼ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ ਕਰੀਬ 10 ਹਜ਼ਾਰ ਮਾਮਲੇ ਆਏ ਸਾਹਮਣੇ, ਐਕਟਿਵ ਕੇਸਾਂ ਦੀ ਗਿਣਤੀ 53 ਹਜ਼ਾਰ ਤੋਂ ਪਾਰ

ਚੰਡੀਗੜ੍ਹ, 15 ਅਪ੍ਰੈਲ 2023: ਭਾਰਤ ‘ਚ ਕੋਰੋਨਾ (Corona) ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 10 ਹਜ਼ਾਰ 753 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਹੁਣ 53 ਹਜ਼ਾਰ 720 ਹੋ ਗਈ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਭਾਰਤ ਵਿੱਚ ਇਸ ਦੌਰਾਨ 27 ਹੋਰ ਮਰੀਜ਼ਾਂ ਦੀ ਮੌਤ ਕੋਰੋਨਾ ਨਾਲ ਹੋਈ ਹੈ। ਇਸ ਦੇ ਨਾਲ ਦੇਸ਼ ਵਿੱਚ ਇਸ ਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5,31,091 ਹੋ ਗਈ ਹੈ।

ਅੰਕੜਿਆਂ ਅਨੁਸਾਰ ਦਿੱਲੀ ਵਿੱਚ ਇਨਫੈਕਸ਼ਨ ਕਾਰਨ ਛੇ, ਮਹਾਰਾਸ਼ਟਰ ਵਿੱਚ ਚਾਰ, ਰਾਜਸਥਾਨ ਵਿੱਚ ਤਿੰਨ ਅਤੇ ਛੱਤੀਸਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਮੱਧ ਪ੍ਰਦੇਸ਼, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਇੱਕ-ਇੱਕ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕੇਰਲ ਨੇ ਕੋਵਿਡ-19 ਨਾਲ ਮਰਨ ਵਾਲਿਆਂ ਦੀ ਗਿਣਤੀ ਨੂੰ ਮੁੜ ਮਿਲਾ ਕੇ ਗਲੋਬਲ ਮਹਾਂਮਾਰੀ (Corona) ਨਾਲ ਆਪਣੀ ਜਾਨ ਗੁਆਉਣ ਵਾਲੇ ਮਰੀਜ਼ਾਂ ਦੀ ਸੂਚੀ ਵਿੱਚ ਛੇ ਹੋਰ ਨਾਂ ਸ਼ਾਮਲ ਕੀਤੇ ਹਨ।

ਅੰਕੜਿਆਂ ਦੇ ਅਨੁਸਾਰ, ਭਾਰਤ ਵਿੱਚ ਸੰਕਰਮਣ ਦੀ ਰੋਜ਼ਾਨਾ ਦਰ 6.78 ਪ੍ਰਤੀਸ਼ਤ ਹੈ ਅਤੇ ਹਫਤਾਵਾਰੀ ਦਰ 4.49 ਪ੍ਰਤੀਸ਼ਤ ਹੈ। ਇਸ ਦੇ ਨਾਲ ਹੀ ਕੋਵਿਡ-19 ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 4,48,08,022 ਹੋ ਗਈ ਹੈ। ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਸੰਕਰਮਣ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਕੁੱਲ ਮਾਮਲਿਆਂ ਦਾ 0.12 ਪ੍ਰਤੀਸ਼ਤ ਹੈ। ਇਸ ਦੇ ਨਾਲ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.69 ਫੀਸਦੀ ਹੈ।