Site icon TheUnmute.com

ਬੈਂਗਲੁਰੂ ਦੇ ਲਗਭਗ 15 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਣ ਦੀ ਧਮਕੀ, ਮੌਕੇ ‘ਤੇ ਪੁੱਜੀ ਪੁਲਿਸ

Bangalore

ਚੰਡੀਗੜ੍ਹ, 01 ਦਸੰਬਰ 2023: ਕਰਨਾਟਕ ਦੀ ਰਾਜਧਾਨੀ ਬੈਂਗਲੁਰੂ (Bangalore) ਦੇ ਲਗਭਗ 15 ਸਕੂਲਾਂ ਨੂੰ ਸ਼ੁੱਕਰਵਾਰ ਸਵੇਰੇ ਬੰਬ ਨਾਲ ਉਡਾਣ ਦੀ ਧਮਕੀ ਭਰੀ ਈ-ਮੇਲ ਮਿਲੀ। ਜਿਸ ਤੋਂ ਬਾਅਦ ਪੂਰੇ ਇਲਾਕੇ ‘ਚ ਤਣਾਅ ਦੀ ਸਥਿਤੀ ਬਣ ਗਈ ਹੈ। ਹਾਲਾਂਕਿ ਪ੍ਰਸ਼ਾਸਨ ਨੇ ਸਾਰੇ ਸਕੂਲਾਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਹਨ ਪਰ ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ ਨੇ ਜਾਣਬੁੱਝ ਕੇ ਅਜਿਹੀ ਮੇਲ ਭੇਜੀ ਹੈ। ਫਿਲਹਾਲ ਸਾਰੀਆਂ ਸੰਭਾਵਨਾਵਾਂ ਨੂੰ ਨਕਾਰਦੇ ਹੋਏ ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਕਈ ਸਕੂਲਾਂ ਦੇ ਨੇੜੇ ਬੰਬ ਨਿਰੋਧਕ ਟੀਮਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਖ਼ਬਰ ਦੀ ਸੂਚਨਾ ਮਿਲਦਿਆਂ ਹੀ ਉਪ ਮੁੱਖ ਮੰਤਰੀ ਡੀ.ਕੇ ਸ਼ਿਵਕੁਮਾਰ ਨੇ ਇੱਕ ਸਕੂਲ ਦਾ ਦੌਰਾ ਵੀ ਕੀਤਾ। ਉਨ੍ਹਾਂ ਨੇ ਕਿਹਾ, “ਮੈਂ ਟੀਵੀ ਦੇਖ ਰਿਹਾ ਸੀ। ਮੇਰੇ ਘਰ ਦੇ ਸਾਹਮਣੇ ਵਾਲੇ ਸਕੂਲ ਨੂੰ ਵੀ ਧਮਕੀ ਪੱਤਰ ਆਇਆ। ਮੈਂ ਇੱਥੇ ਜਾਂਚ ਕਰਨ ਆਇਆ ਹਾਂ। ਹੁਣ ਤੱਕ ਇਹ ਧਮਕੀ ਭਰੀ ਕਾਲ ਲੱਗ ਰਹੀ ਹੈ, ਪਰ ਸਾਨੂੰ ਇਸ ਬਾਰੇ ਬਹੁਤ ਚੌਕਸ ਰਹਿਣਾ ਪਵੇਗਾ।”

ਉਨ੍ਹਾਂ ਨੇ ਕਿਹਾ, “ਮਾਪੇ ਥੋੜੇ ਚਿੰਤਤ ਹਨ, ਪਰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਪੁਲਿਸ ਇਸ ਦੀ ਜਾਂਚ ਕਰ ਰਹੀ ਹੈ। ਕਿਸੇ ਸ਼ਰਾਰਤੀ ਅਨਸਰ ਨੇ ਅਜਿਹਾ ਕੀਤਾ ਹੋ ਸਕਦਾ ਹੈ, ਅਸੀਂ 24 ਘੰਟਿਆਂ ਵਿੱਚ ਉਨ੍ਹਾਂ ਨੂੰ ਫੜ ਲਵਾਂਗੇ। ਸਾਈਬਰ ਕ੍ਰਾਈਮ ਪੁਲਿਸ ਸਰਗਰਮ ਹੈ। ਉਹ ਆਪਣਾ ਕੰਮ ਕਰ ਰਹੇ ਹਨ। ਸਾਨੂੰ ਵੀ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਲਾਪਰਵਾਹ ਨਹੀਂ ਹੋਣਾ ਚਾਹੀਦਾ।”

Exit mobile version