ਉਸਾਰੀ ਕਾਮਿਆਂ ਲਈ ਵੱਖੋ ਵੱਖ ਸਕੀਮਾਂ ਸਬੰਧੀ ਕਰੀਬ 01 ਕਰੋੜ 22 ਲੱਖ ਰੁਪਏ ਦੀਆਂ ਅਰਜ਼ੀਆਂ ਪਾਸ

ਚੰਡੀਗੜ੍ਹ ਏਅਰਪੋਰਟ

ਡੇਰਾਬਸੀ/ ਐੱਸ.ਏ.ਐੱਸ.ਨਗਰ, 17 ਅਕਤੂਬਰ 2023: ਉਪ-ਮੰਡਲ ਮੈਜਿਸਟ੍ਰੇਟ, ਡੇਰਾਬੱਸੀ ਸ਼੍ਰੀ ਹਿਮਾਂਸ਼ੂ ਗੁਪਤਾ (ਪੀ.ਸੀ.ਐਸ) ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਗਠਿਤ ਸਬ-ਡਵੀਜ਼ਨ ਪੱਧਰੀ ਕਮੇਟੀ, ਡੇਰਾਬੱਸੀ ਦੀ ਮੀਟਿੰਗ ਵਿੱਚ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਰਜਿਸਟਡ ਉਸਾਰੀ ਕਾਮਿਆਂ ਨੂੰ ਮਿਲਣ ਵਾਲੀਆਂ ਵੱਖ-ਵੱਖ ਭਲਾਈ ਸਕੀਮਾਂ ਸਬੰਧੀ ਕੁੱਲ 458 ਅਰਜ਼ੀਆਂ ਸਬੰਧੀ ਰਕਮ 1,21,25,000/- ਰੁਪਏ ਪਾਸ ਕੀਤੀਆਂ ਗਈਆਂ।

ਉਪ ਮੰਡਲ ਮੈਜਿਸਟ੍ਰੇਟ ਵਲੋਂ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੀਆਂ ਨੂੰ ਕਿਹਾ ਗਿਆ ਕਿ ਉਹਨਾਂ ਅਧੀਨ ਕੰਮ ਕਰਦੇ ਠੇਕੇਦਾਰਾਂ ਪਾਸ ਉਸਾਰੀ ਕਿਰਤੀਆਂ ਨੂੰ ਬੋਰਡ ਵਿੱਚ ਰਜਿਸਟਰਡ ਕਰਵਾਉਣਾ ਯਕੀਨੀ ਬਣਾਈਆ ਜਾਵੇ। ਉਹਨਾਂ ਕਿਹਾ ਕਿ ਕਿਸੇ ਵੀ ਯੋਗ ਲਾਭਪਾਤਰੀ ਨੂੰ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।

ਇਸ ਮੌਕੇ ਸ਼੍ਰੀ ਗੁਪਤਾ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਉਸਾਰੀ ਕਿਰਤੀਆਂ ਨੂੰ ਬੋਰਡ ਵੱਲੋਂ ਜਾਰੀ ਸਕੀਮਾਂ ਦਾ ਲਾਭ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਗਿਆ ਕਿ ਭਿੰਨ-ਭਿੰਨ ਉਸਾਰੀ ਕਿਰਤੀਆਂ ਜਿਵੇਂ ਰਾਜ ਮਿਸਤਰੀ, ਇੱਟਾਂ/ਸੀਮਿੰਟ ਪਕੜਾਉਣ ਵਾਲੇ ਮਜ਼ਦੂਰ, ਪਲੰਬਰ, ਤਰਖਾਣ, ਵੈਲਡਰ, ਇਲੈਕਟ੍ਰੀਸ਼ਨ, ਤਕਨੀਕੀ/ਕਲੈਰੀਕਲ ਕੰਮ ਆਦਿ ਕਰਨ ਵਾਲਾ ਅਤੇ ਕਿਸੇ ਸਰਕਾਰੀ, ਅਰਧ ਸਕਰਾਰੀ ਜਾਂ ਪ੍ਰਾਈਵੇਟ ਅਦਾਰੇ ਵਿੱਚ ਇਮਾਰਤਾਂ, ਸੜਕਾਂ, ਨਹਿਰਾਂ, ਬਿਜਲੀ ਦੇ ਉਤਪਾਦਨ ਜਾਂ ਵੰਡ, ਟੈਲੀਫੋਨ, ਤਾਰ, ਰੇਡੀਓ, ਰੇਲ ਹਵਾਈ ਅੱਡੇ ਆਦਿ ਵਿਖੇ ਉਸਾਰੀ, ਮੁਰੰਮਤ, ਰੱਖ-ਰਖਾਵ ਜਾਂ ਤੋੜ ਫੋੜ ਦੇ ਕੰਮ ਲਈ ਕੁਸ਼ਲ/ਅਰਧ ਕੁਸ਼ਲ, ਕਾਰੀਗਰ ਜਾਂ ਸੁਪਰਵਾਈਜ਼ਰ ਦੇ ਤੌਰ ‘ਤੇ ਤਨਖਾਹ ਜਾਂ ਮਿਹਨਤਾਨਾ ਲੈ ਕੇ ਕੰਮ ਕਰਨ ਵਾਲਾ ਵਿਅਕਤੀ ਉਸਾਰੀ ਕਿਰਤੀ ਅਖਵਾਉਂਦਾ ਹੈ।ਬੋਰਡ ਨਾਲ ਰਜਿਸਟਰ ਹੋਣ ਉਪਰੇਤ ਉਪਰੋਕਤ ਸਕੀਮਾਂ ਦਾ ਲਾਭ ਲੈ ਸਕਦਾ ਹੈ।

ਉਸਾਰੀ ਕਿਰਤੀ ਵਜੋਂ ਰਜਿਸਟਰਡ ਹੋਣ ਲਈ ਲਾਭਪਾਤਰੀ ਦੀ ਉਮਰ 18 ਸਾਲ ਤੋਂ 60 ਸਾਲ ਦੇ ਵਿਚਕਾਰ ਹੋਵੇ ਅਤੇ ਪਿਛਲੇ 12 ਮਹੀਨਿਆਂ ਦੌਰਾਨ ਪੰਜਾਬ ਵਿੱਚ 90 ਦਿਨ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ, ਬੋਰਡ ਦਾ ਲਾਭਪਾਤਰੀ ਰਜਿਸਟਰਡ ਹੋ ਸਕਦਾ ਹੈ। ਇੱਕ ਵਾਰ ਬੋਰਡ ਪਾਸ ਬਤੌਰ ਲਾਭਪਾਤਰੀ ਰਜਿਸਟਰਡ ਹੋਣ ਉਪਰੰਤ, ਪੰਜੀਕ੍ਰਿਤ ਉਸਾਰੀ ਕਿਰਤੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਵਜ਼ੀਫਾ ਸਕੀਮ, ਲੜਕੀ ਦੀ ਸ਼ਾਦੀ ਲਈ ਸ਼ਗਨ ਸਕੀਮ, ਪ੍ਰਸੂਤਾ ਸਕੀਮ, ਬਾਲੜੀ ਤੋਹਫਾ ਸਕੀਮ, ਛੁੱਟੀ ਦੌਰਾਨ ਯਾਤਰਾ ਸਕੀਮ ਅਤੇ ਪੈਨਸ਼ਨ ਸਕੀਮ ਦਾ ਲਾਭ ਲੈ ਸਕਦਾ ਹੈ।

ਇਸ ਸਬੰਧੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨੇੜੇ ਦੇ ਸੇਵਾ ਕੇਂਦਰ ਜਾ ਕੇ ਵੱਧ ਤੋਂ ਵੱਧ ਰਜਿਸਟਰਡ ਲਾਭਪਾਤਰੀ ਬਣਨ ਅਤੇ ਬੋਰਡ ਵੱਲੋਂ ਜਾਰੀ ਸਕੀਮਾਂ ਦਾ ਲਾਭ ਲੈ ਸਕਣ। ਮੀਟਿੰਗ ਵਿੱਚ ਲੇਬਰ ਇੰਨਫੋਰਸਮੇਂਟ ਅਫਸਰ, ਡੇਰਾਬੱਸੀ, ਚੰਚਲਦੀਪ ਕੰਬੋਜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।