ਚੰਡੀਗੜ੍ਹ, 22 ਜਨਵਰੀ 2025: Road Accident News: ਜਲੰਧਰ-ਪਠਾਨਕੋਟ ਰੋਡ ‘ਤੇ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ । ਦੱਸਿਆ ਜਾ ਰਿਹਾ ਹੈ ਕਿ ਸਵਾਰੀਆਂ ਨਾਲ ਭਰੀ ਇੱਕ ਪੰਜਾਬ ਰੋਡਵੇਜ਼ ਦੀ ਬੱਸ (Punjab Roadways bus) ਨੇ ਇੱਕ ਮੋਟਰਸਾਈਕਲ, ਇੱਕ ਰੇਹੜੀ ਵਾਲੇ ਅਤੇ ਇੱਕ ਹੋਰ ਵਿਅਕਤੀ ਨੂੰ ਟੱਕਰ ਮਾਰ ਦਿੱਤੀ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।ਮ੍ਰਿਤਕ ਦੀ ਪਛਾਣ 40 ਸਾਲਾ ਮਹਿੰਦਰ ਸਿੰਘ ਪੁੱਤਰ ਹਰਪ੍ਰੀਤ ਸਿੰਘ ਵਾਸੀ ਕਾਲਾ ਬੱਕਰਾ ਵਜੋਂ ਹੋਈ ਹੈ | ਜਿੱਥੇ ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਪੁਲਿਸ ਨੇ ਬੱਸ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ | ਘਟਨਾ (Road Accident) ਨੂੰ ਅੰਜਾਮ ਦੇਣ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਪਠਾਨਕੋਟ ਤੋਂ ਆ ਰਹੀ ਸੀ। ਘਟਨਾ ਤੋਂ ਬਾਅਦ ਯਾਤਰੀਆਂ ਨੂੰ ਬੱਸ ਤੋਂ ਉਤਾਰ ਕੇ ਦੂਜੀ ਬੱਸ ‘ਚ ਭੇਜ ਦਿੱਤਾ ਗਿਆ। ਮ੍ਰਿਤਕ ਦੀ ਦੇਹ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਰੱਖਿਆ ਹੈ। ਇਸ ਘਟਨਾ ‘ਚ ਇੱਕ ਔਰਤ ਸਮੇਤ ਦੋ ਲੋਕ ਬੱਸ ਦੀ ਲਪੇਟ ‘ਚ ਆ ਗਏ। ਲੋਕਾਂ ਦਾ ਦੋਸ਼ ਹੈ ਕਿ ਬੱਸ ਡਰਾਈਵਰ ਕਥਿਤ ਤੌਰ ‘ਤੇ ਨਸ਼ੇ ‘ਚ ਸੀ।
Read More: Road Accident: ਸਕੂਲ ਬੱਸ ਤੇ ਸਵਿਫਟ ਡਿਜ਼ਾਇਰ ਕਾਰ ਵਿਚਕਾਰ ਭਿਆਨਕ ਟੱਕਰ, ਚੂਰ- ਚੂਰ ਹੋਈ ਕਾਰ