Gurdaspur

Accident: ਤੇਜ਼ ਰਫ਼ਤਾਰ ਟਰੱਕ ਨੇ ਸਕੂਟੀ ਸਵਾਰ ਔਰਤ ਤੇ ਬੱਚੇ ਨੂੰ ਕੁਚਲਿਆ, ਦੋਨੋਂ ਦੀ ਮੌ.ਤ

13 ਫਰਵਰੀ 2025: ਪੰਜਾਬ ਦੇ ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ (Mandi Gobindgarh) ਵਿੱਚ ਵੀਰਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮੰਡੀ ਗੋਬਿੰਦਗੜ੍ਹ ਵਿੱਚ ਬੈਂਕ ਆਫ਼ ਇੰਡੀਆ ਸਰਵਿਸ ਰੋਡ ਦੇ ਸਾਹਮਣੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਸਕੂਟੀ  ਸਵਾਰ ਇੱਕ ਔਰਤ ਅਤੇ ਉਸਦੇ ਬੱਚੇ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਔਰਤ ਅਤੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।

ਇਸ ਹਾਦਸੇ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਹਾਦਸੇ ਬਾਰੇ ਤੁਰੰਤ ਪੁਲਿਸ (police) ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Read More:  ਪਿਕਅੱਪ ਤੇ ਕੈਂਟਰ ਦੀ ਭਿਆਨਕ ਟੱਕਰ, 5 ਜਣਿਆਂ ਦੀ ਮੌ.ਤ

Scroll to Top