Road Accident

ਐਂਬੂਲੈਂਸ ਨਾਲ ਵਾਪਰਿਆ ਹਾਦਸਾ, 1 ਦੀ ਮੌ.ਤ, 5 ਜਣੇ ਜ਼.ਖ਼.ਮੀ

8 ਅਕਤੂਬਰ 2024: ਮਰੀਜ਼ ਨੂੰ ਜੰਮੂ ਤੋਂ ਲੁਧਿਆਣਾ ਲੈ ਕੇ ਜਾ ਰਹੀ ਐਂਬੂਲੈਂਸ ਨਾਲ ਵਾਪਰਿਆ ਹਾਦਸਾ, ਦੱਸ ਦੇਈਏ ਕਿ ਐਂਬੂਲੈਂਸ ਦਸੂਹਾ ਵਿੱਚ ਖੜ੍ਹੇ ਟਰੱਕ ਨਾਲ ਜਾ ਟਕਰਾਈ। ਉਥੇ ਹੀ ਬਹੁਤ ਹੀ ਮੰਦਭਾਗੀ ਖਬਰ ਮਿਲੀ ਹੈ ਕਿ ਹਾਦਸੇ ‘ਚ ਐਂਬੂਲੈਂਸ ‘ਚ ਸਵਾਰ ਔਰਤ ਦੀ ਮੌਤ ਹੋ ਗਈ ਜਦਕਿ 5 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ 3 ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ।

 

ਜਾਣਕਾਰੀ ਮੁਤਾਬਕ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਸਵੇਰੇ ਕਰੀਬ 3 ਵਜੇ ਇਕ ਐਂਬੂਲੈਂਸ ਦੀ ਟਰੱਕ ਨਾਲ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਐਂਬੂਲੈਂਸ ‘ਚ ਸਵਾਰ ਔਰਤ ਦੀ ਮੌਤ ਹੋ ਗਈ, ਜਦਕਿ 5 ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਮੁਕੇਰੀਆਂ ਦਸੂਹਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਦਕਿ ਹਾਦਸੇ ‘ਚ ਜ਼ਖਮੀ ਅਮਿਤ ਅਤੇ 2 ਹੋਰ ਜ਼ਖਮੀਆਂ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਐਂਬੂਲੈਂਸ ਚਾਲਕ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਅਤੇ ਉਹ ਮੁਕੇਰੀਆਂ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਇਹ ਹਾਦਸਾ ਨੈਸ਼ਨਲ ਹਾਈਵੇਅ ‘ਤੇ ਅੱਡਾ ਟੱਕਰ ਸਾਹਿਬ ਨੇੜੇ ਵਾਪਰਿਆ।

 

ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਐਂਬੂਲੈਂਸ ਵਿੱਚ ਮੌਜੂਦ ਸੁਨੀਲ ਅਤੇ ਡਰਾਈਵਰ ਅਰੁਣ ਨੇ ਦੱਸਿਆ ਕਿ ਉਹ ਬੀਤੀ ਰਾਤ ਕਰੀਬ 9 ਵਜੇ ਜੰਮੂ ਦੇ ਬਖਸ਼ੀ ਨਗਰ ਹਸਪਤਾਲ ਤੋਂ ਮਰੀਜ਼ ਨੂੰ ਲੈ ਕੇ ਲੁਧਿਆਣਾ ਲਈ ਰਵਾਨਾ ਹੋਏ ਸਨ। ਇਸ ਦੌਰਾਨ ਜਦੋਂ ਅਸੀਂ ਤੜਕੇ 3 ਵਜੇ ਦੇ ਕਰੀਬ ਅੱਡਾ ਟੱਕਰ ਸਾਹਿਬ ਨੇੜੇ ਪਹੁੰਚੇ ਤਾਂ ਐਂਬੂਲੈਂਸ ਬੇਕਾਬੂ ਹੋ ਕੇ ਖੜ੍ਹੇ ਟਰੱਕ ਦੇ ਪਿੱਛੇ ਜਾ ਟਕਰਾਈ। ਇਸ ਹਾਦਸੇ ਵਿੱਚ ਡਰਾਈਵਰ ਦੇ ਨਾਲ ਬੈਠਾ ਅਮਿਤ ਕੁਮਾਰ ਬੁਰੀ ਤਰ੍ਹਾਂ ਨਾਲ ਫਸ ਗਿਆ ਅਤੇ ਪਿੱਛੇ ਬੈਠਾ ਵਿਅਕਤੀ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਬੰਧਤ ਇਲਾਕੇ ਦੀ ਐਂਬੂਲੈਂਸ ਮੌਕੇ ‘ਤੇ ਪਹੁੰਚ ਗਈ। ਜਿਸ ਕਾਰਨ ਗੰਭੀਰ ਜ਼ਖਮੀ ਅਮਿਤ ਤੇ ਹੋਰਨਾਂ ਨੂੰ ਐਂਬੂਲੈਂਸ ‘ਚੋਂ ਬਾਹਰ ਕੱਢ ਕੇ ਦਸੂਹਾ ਤੇ ਮੁਕੇਰੀਆਂ ਦੇ ਹਸਪਤਾਲਾਂ ‘ਚ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਦਸੂਹਾ ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਇਸ ਮਾਮਲੇ ‘ਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Scroll to Top