Site icon TheUnmute.com

ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਦੀ ਗੱਡੀ ਨਾਲ ਵਾਪਰਿਆ ਹਾਦਸਾ, ਸਕੂਟਰ ਸਵਾਰ ਦੀ ਮੌਤ

ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ

ਚੰਡੀਗੜ੍ਹ 03, ਅਕਤੂਬਰ 2023: ਜਲੰਧਰ ਦੇ ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਕਾਰ ਨਾਲ ਅਚਾਨਕ ਸਕੂਟਰ ਦੀ ਟੱਕਰ ਹੋ ਗਈ। ਹਾਦਸੇ ‘ਚ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪਿੱਛੇ ਬੈਠਾ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਰਾਮਕਿਸ਼ਨ ਵਾਸੀ ਪਿੰਡ ਠੰਡਾ ਵਜੋਂ ਹੋਈ ਹੈ। ਜ਼ਖਮੀ ਰਾਮ ਪ੍ਰਕਾਸ਼ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਚੰਡੀਗੜ੍ਹ-ਫਗਵਾੜਾ ਹਾਈਵੇ ‘ਤੇ ਨਵਾਂਸ਼ਹਿਰ ਦੇ ਬਹਿਰਾਮ ਦੇ ਜੱਸੋਮਾਜਰਾ ਨੇੜੇ ਵਾਪਰਿਆ ਹੈ । ਵਿਧਾਇਕ ਸ਼ੇਰੋਵਾਲੀਆ ਜਦੋਂ ਚੰਡੀਗੜ੍ਹ ਤੋਂ ਵਾਪਸ ਆ ਰਹੇ ਸਨ ਤਾਂ ਇਹ ਹਾਦਸਾ ਵਾਪਰਿਆ।

ਇਹ ਸਾਰੀ ਘਟਨਾ ਹਾਈਵੇਅ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ‘ਚ ਵੀ ਕੈਦ ਹੋ ਗਈ ਹੈ। ਹਾਲਾਂਕਿ ਲਾਡੀ ਸ਼ੇਰੋਵਾਲੀਆ ਦੀ ਕਾਰ ਦੇ ਡਰਾਈਵਰ ਨੇ ਸਕੂਟੀ ਸਵਾਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਸਕੂਟਰ ਚਲਾ ਰਿਹਾ ਰਾਮ ਕਿਸ਼ਨ ਗੱਡੀ ਨੂੰ ਬਿਲਕੁਲ ਸਾਹਮਣੇ ਦੇਖ ਕੇ ਡਰ ਗਿਆ ਅਤੇ ਬਰੈਕ ਨਾ ਲਗਾ ਸਕਿਆ ਅਤੇਸਿੱਧੀ ਟੱਕਰ ਹੋ ਗਈ |

ਹਾਦਸੇ ਤੋਂ ਬਾਅਦ ਇਨੋਵਾ ਕਾਰ ‘ਚ ਸਵਾਰ ਵਿਧਾਇਕ ਲਾਡੀ ਸ਼ੇਰੋਵਾਲੀਆ ਤੇ ਉਨ੍ਹਾਂ ਦਾ ਸਟਾਫ਼ ਕਾਰ ‘ਚੋਂ ਉਤਰ ਕੇ ਬਾਹਰ ਆਏ | ਉਨ੍ਹਾਂ ਹਾਈਵੇਅ ’ਤੇ ਆਵਾਜਾਈ ਰੋਕ ਕੇ ਜ਼ਖ਼ਮੀਆਂ ਨੂੰ ਸੜਕ ਤੋਂ ਚੁੱਕ ਕੇ ਤੁਰੰਤ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਰਾਮਕਿਸ਼ਨ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਗੰਭੀਰ ਜ਼ਖਮੀ ਰਾਮ ਪ੍ਰਕਾਸ਼ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਇਨੋਵਾ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

Exit mobile version