June 29, 2024 1:40 am
Sukhbir Singh Badal

ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸਦੇ ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ : ਸੁਖਬੀਰ ਬਾਦਲ

ਚੰਡੀਗੜ੍ਹ 14 ਅਕਤੂਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਕਿਹਾ ਕਿ ਪੰਜਾਬ ਦਾ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਪ੍ਰਵਾਨਤ ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸਦੇ ਦਰਿਆਈ ਪਾਣੀਆਂ ’ਤੇ ਇਕਲੌਤਾ ਹੱਕ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਗੱਲਬਾਤ ਵਿਚ ਐਸ ਵਾਈ ਐਲ ’ਤੇ ਚਰਚਾ ਕਰਨ ਤੇ ਹਰਿਆਣਾ ਨੂੰ ਬਰਾਬਰ ਦਾ ਹਿੱਸਾ ਦੇਣ ਦੀ ਗੱਲ ਕਰਨ ਦੀ ਥਾਂ ’ਤੇ ਇਸ ਗੱਲ ’ਤੇ ਜ਼ੋਰਦੇਣਾ ਚਾਹੀਦਾ ਸੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਸ੍ਰੀ ਭਗਵੰਤ ਮਾਨ ਪਾਣੀ ਦੀ ਉਪਲਬਧਤਾ ਚੈਕ ਕਰਨ ਵਾਸਤੇ ਹਰਿਆਣਾ ਵੱਲੋਂ ਗੱਲਬਾਤ ਕਰਨ ਲਈ ਵਿਛਾਏ ਜਾਲ ਵਿਚ ਫਸ ਗਏ। ਉਹਨਾਂ ਕਿਹਾ ਕਿ ਅਜਿਹਾ ਇਸ ਗੱਲ ਦੇ ਬਾਵਜੂਦ ਕੀਤਾ ਗਿਆ ਕਿ ਗੈਰ ਰਾਈਪੇਰੀਅਨ ਰਾਜ ਹੋਣ ਦੇ ਕਾਰਨ ਹਰਿਆਣਾ ਦਾ ਮਾਮਲੇ ਵਿਚ ਕੋਈ ਹੱਕ ਨਹੀਂ ਬਣਦਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਵੀ ਇਸ ਗੱਲ ’ਤੇ ਵਿਚਾਰ ਨਹੀਂ ਕੀਤਾ ਕਿ ਜੇਕਰ ਪੰਜਾਬ ਅਤੇ ਹਰਿਆਣਾ ਵਿਚ ਪਾਣੀ ਘੱਟ ਉਪਲਬਧ ਹੈ ਤਾਂ ਦੋਵਾਂ ਦਾ ਹਿੱਸਾ ਘੱਟ ਜਾਵੇਗਾ ਪਰ ਪੰਜਾਬ ਤੋਂ ਹਰਿਆਣਾ ਨੂੰ ਪਾਣੀ ਜਾਣ ਤੋਂ ਨਹੀਂ ਰੋਕਿਆ ਜਾ ਸਕੇਗਾ।

ਪੰਜਾਬ ਵਿਰੋਧੀ ਬਿਆਨ ਦੇਣ ਲਈ ਏ ਜੀ ਦੀ ਨਿਖੇਧੀ

ਭਗਵੰਤ ਮਾਨ ਵੱਲੋਂ ਬਹੁਤ ਗਲਤ ਤਰੀਕੇ ਨਾਲ ਪੰਜਾਬ ਦਾ ਕੇਸ ਪੇਸ਼ ਕਰਨ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਸ ਗੱਲ ਦਾ ਵੀ ਗੰਭੀਰ ਨੋਟਿਸ ਲਿਆ ਕਿ ਪੰਜਾਬ ਦੇ ਐਡਵੋਕੇਟ ਜਨਰਲ ਨੇ ਮੁੱਖ ਮੰਤਰੀ ਦੀ ਹਾਜ਼ਰੀ ਵਿਚ ਇਹ ਦਾਅਵਾ ਕੀਤਾ ਕਿ ਜੇਕਰ ਸੂਬੇ ਕੋਲਪਾਣੀ ਹੋਇਆ ਤਾਂ ਉਹ ਐਸ ਵਾਈ ਐਲ ਦੀ ਉਸਾਰੀ ’ਤੇ ਗੌਰ ਕਰੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੇ ਆਪ ਨੂੰ ਤੁਰੰਤ ਇਸ ਸਟੈਂਡ ਤੋਂ ਵੱਖ ਕਰਨਾ ਚਾਹੀਦਾ ਹੈ ਤੇ ਪੰਜਾਬ ਵਿਰੋਧੀ ਬਿਆਨ ਦੇਣ ਲਈ ਏ ਜੀ ਦੀ ਨਿਖੇਧੀ ਕਰਨੀ ਚਾਹੀਦੀ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਭਗਵੰਤ ਮਾਨ ਨੇ ਪਾਣੀ ਦੀ ਮਾਤਰਾ ਦੀ ਗੱਲ ਕੀਤੀ ਤੇ ਆਪਣੀ ਪ੍ਰੈਸ ਕਾਨਫਰੰਸ ਵਿਚ ਆਪ ਹੀ ਇਹ ਮੰਨ ਲਿਆ ਕਿ ਜਿਸ ਜ਼ਮੀਨ ’ਤੇ ਐਸ ਵਾਈ ਐਲ ਸੀ ਉਹ ਪਿਛਲੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਡੀਨੋਟੀਫਾਈ ਹੋ ਗਈ ਹੈ ਤੇ ਜ਼ਮੀਨ ਦੇ ਅਸਲ ਮਾਲਕਾਂ ਨੂੰ ਵਾਪਸ ਕੀਤੀ ਜਾ ਚੁੱਕੀ ਹੈ ਤੇ ਜੋ ਉਸ ’ਤੇ ਕਾਸ਼ਤ ਕਰ ਰਹੇ ਹਨ। ਉਹਨਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਨੂੰ ਪਤਾ ਸੀ ਕਿ ਜ਼ਮੀਨ ’ਤੇ ਐਸ ਵਾਈ ਐਲ ਨਾਂ ਦੀ ਕੋਈ ਨਹਿਰ ਨਹੀਂ ਹੈ ਤਾਂ ਫਿਰ ਉਹਨਾਂ ਤੇ ਏ ਜੀ ਨੇ ਪੰਜਾਬ ਵੱਲੋਂ ਇਹ ਵਾਅਦਾ ਕਿਉਂ ਕੀਤਾ ਕਿ ਜੇਕਰ ਪਾਣੀ ਦੀ ਮੌਜੂਦਾ ਉਪਲਬਧਤਾ ਦੀ ਮਿਣਤੀ ਹੋ ਗਈਤਾਂ ਸੂਬਾ ਐਸ ਵਾਈ ਐਲ ਦੀ ਉਸਾਰੀ ’ਤੇ ਗੌਰ ਕਰੇਗਾ।

ਸਰਦਾਰ ਬਾਦਲ ਨੇ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਕਿ ਉਹ ਪੰਜਾਬੀਆਂ ਦੀਆਂ ਇੱਛਾਵਾਂ ਦੇ ਖਿਲਾਫ ਸੂਬੇ ਨੂੰ ਅੱਗ ਨਾ ਲਾਉਣ ਕਿਉਂਕਿ ਪੰਜਾਬੀ ਹਰਿਆਣਾ ਨਾਲ ਕੋਈ ਗੱਲਬਾਤ ਨਹੀਂ ਕਰਨਾ ਚਾਹੁੰਦੇ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖਮੰਤਰੀ ਆਪ ਦੇਕਨਵੀਨਰ  ਅਰਵਿੰਦ ਕੇਜਰੀਵਾਲ ਦੇ ਦਬਾਅ ਹੇਠ ਹਨ ਜੋ ਚਾਹੁੰਦੇ ਹਨ ਕਿ ਪੰਜਾਬ ਹਰਿਆਣਾ ਤੇ ਦਿੱਲੀ ਦੋਵਾਂ ਨੂੰ ਪਾਣੀ ਦੇਵੇ।

ਕੇਜਰੀਵਾਲ ਨੇ ਹੀ ਐਸ ਵਾਈ ਐਲ ਮੁੱਦਾ ਮੁੜ ਛੇੜਿਆ

ਉਹਨਾਂ ਕਿਹਾ ਕਿ ਕੇਜਰੀਵਾਲ ਨੇ ਹੀ ਐਸ ਵਾਈ ਐਲ ਮੁੱਦਾ (SYL Issue) ਮੁੜ ਛੇੜਿਆ ਹੈ ਤੇ ਹਰਿਆਣਾ ਨੂੰ ਆਸ ਦਿੱਤੀ ਹੈ ਕਿ ਪੰਜਾਬ ਦੇ ਦਰਿਆਈ ਪਾਣੀ ਇਸਨੂੰ ਐਸ ਵਾਈ ਐਲ ਨਹਿਰ ਰਾਹੀਂ ਮਿਲ ਸਕਦੇ ਹਨ।ਹੁਣ ਅਜਿਹਾ ਜਾਪਦਾ ਹੈ ਕਿ  ਭਗਵੰਤ ਮਾਨ ਇਕ ਪਹਿਲਾਂ ਤੋਂ ਤੈਅ ਪਟਕਥਾ ਮੁਤਾਬਕ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀ ਕਦੇ ਵੀ  ਭਗਵੰਤ ਮਾਨ ਨੂੰ ਐਸ ਵਾਈ ਐਲ ’ਤੇ ਸਟੈਂਡ ਨੁੰ ਕਮਜ਼ੋਰ ਕਰਨ ਲਈ ਮੁਆਫ ਨਹੀਂ ਕਰਨਗੇ।

ਅਕਾਲੀ ਦਲ ਦੇ ਪ੍ਰਧਾਨ ਨੇ ਭਗਵੰਤ ਮਾਨ ਵੱਲੋਂ ਪੰਜਾਬ ਤੇ ਹਰਿਆਣਾ ਨੂੰ ਆਪਸੀ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਲਈਸੁਪਰੀਮ ਕੋਰਟ ਵੱਲੋਂ ਕੀਤੀ ਹਦਾਇਤ ਦਾ ਹਵਾਲਾ ਦੇਣ ਦੀ ਗੱਲ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੁੰ ਚੇਤੇ ਹੋਣਾ ਚਾਹੀਦਾ ਹੈ ਕਿ ਮੁੱਖ ਮੰਤਰੀ ਹੁੰਦਿਆਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਐਸ ਵਾਈ ਐਲ ਦੀ ਉਸਾਰੀ ਕਰਨ ਲਈਸੁਪਰੀਮ ਕੋਰਟ ਵੱਲੋਂ ਕੀਤੇ ਹੁਕਮਾਂ ਦਾ ਕੀ ਜਵਾਬ ਦਿੱਤਾ ਸੀ।

ਉਹਨਾਂ ਕਿਹਾ ਕਿ ਉਹ ਐਸ ਵਾਈ ਐਲ ਦੀ ਉਸਾਰੀ ਨਹੀਂ ਕਰਨਗੇ ਤੇ ਕਿਹਾ ਸੀ ਕਿ ਉਹ ਪੰਜਾਬ ਤੇ ਇਸਦੇ ਦਰਿਆਈ ਪਾਣੀਆਂ ਖਿਲਾਫ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਵਾਸਤੇ ਫਾਂਸੀ ਚੜ੍ਹਨ ਲਈ ਤਿਆਰ ਹਨ ਪਰ ਪੰਜਾਬ ਨੂੰ ਰਾਈਪੇਰੀਅਨ ਹੱਕਾਂ ਮੁਤਾਬਕ ਇਸਦੇ ਦਰਿਆਈ ਪਾਣੀਆਂ ਨੂੰ ਸਾਂਝਾ ਕਰਨ ਵਾਸਤੇ ਮਜਬੂਰ ਨਹੀਂ ਕੀਤਾ ਜਾ ਸਕਦਾ।

ਸਰਦਾਰ ਬਾਦਲ ਨੇ ਕਿਹਾ ਕਿ ਜਦੋਂ ਭਗਵੰਤ ਮਾਨ ਸੱਤਾ ਵਿਚ ਨਹੀਂ ਸਨ ਤਾਂ ਉਹ ਵੱਡੀਆਂ ਵੱਡੀਆਂ ਗੱਲਾਂ ਕਰਦੇ ਸਨ ਕਿ ਹਰਿਆਣਾ ਨਾਲ ਦਰਿਆਈ ਪਾਣੀਆਂ ਦੇ ਮਾਮਲੇ ’ਤੇ ਗੱਲਬਾਤ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਹੁਣ ਉਹ ਇਸ ਮਾਮਲੇ ’ਤੇ ਮਾਸੂਮ ਨਹੀਂ ਬਣ ਸਕਦੇ । ਉਹਨਾਂ ਨੇ ਆਪਣੀ ਅੰਤਰ ਆਤਮਾ ਕੇਜਰੀਵਾਲ ਨੂੰ ਸੌਂਪ ਦਿੱਤੀ ਹੈ ਤੇ ਇਸੇ ਕਾਰਨ ਉਹ ਮਨੋਹਰ ਲਾਲ ਖੱਟਰ ਨੂੰ ਮਿਲਣ ਤੋਂ ਨਾਂਹ ਨਹੀਂ ਕਰ ਸਕੇ।