Site icon TheUnmute.com

ਇੰਡੀਅਨ ਰਿਪੇਰੀਅਨ ਕਾਨੂੰਨ ਅਨੁਸਾਰ ਪੰਜਾਬ ਦਾ ਪਾਣੀ ਸਿਰਫ਼ ਪੰਜਾਬ ਦਾ, ਇਸ ‘ਤੇ ਕਿਸੇ ਹੋਰ ਦਾ ਹੱਕ ਨਹੀਂ: ਅਸ਼ਵਨੀ ਸ਼ਰਮਾ

Indian Riparian Law

ਚੰਡੀਗੜ੍ਹ 04 ਜਨਵਰੀ 2023: ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਐੱਸ.ਵਾਈ.ਐੱਲ ਦੇ ਮੁੱਦੇ ‘ਤੇ ਜਾਰੀ ਆਪਣੇ ਬਿਆਨ ‘ਚ ਕਿਹਾ ਕਿ ਕੇਂਦਰ ਸਰਕਾਰ ਐੱਸ.ਵਾਈ.ਐੱਲ ਦੇ ਮੁੱਦੇ ‘ਤੇ ਬਹੁਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਇੰਡੀਅਨ ਰਿਪੇਰੀਅਨ ਕਾਨੂੰਨ (Indian Riparian Law) ਅਨੁਸਾਰ ਪੰਜਾਬ ਦਾ ਪਾਣੀ ਸਿਰਫ਼ ਪੰਜਾਬ ਦਾ ਹੈ, ਇਸ ਲਈ ਇਸ ਦੇ ਪਾਣੀ ’ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ। ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ 1966-67 ਦੀ ਪਾਣੀ ਦੀ ਲੋੜ ਨੂੰ ਇਸ ਮਾਮਲੇ ਦਾ ਆਧਾਰ ਨਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ 146 ਬਲਾਕਾਂ ਵਿੱਚੋਂ 117 ਬਲਾਕਾਂ ਵਿੱਚ ਪਾਣੀ ਦਾ ਪੱਧਰ ਖ਼ਤਰਨਾਕ ਪੱਧਰ ਤੱਕ ਡਿੱਗ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਫ਼ਸਲੀ ਚੱਕਰ ਪੰਜਾਬ ਦੀ ਪਾਣੀ ਦੀ ਲੋੜ ਦਾ ਆਧਾਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ 550 ਲੱਖ ਏਕੜ ਫੁੱਟ ਪਾਣੀ ਦੀ ਲੋੜ ਹੈ, ਜਦਕਿ ਪੰਜਾਬ ਨੂੰ ਸਿਰਫ਼ 1.25 ਲੱਖ ਏਕੜ ਫੁੱਟ ਪਾਣੀ ਹੀ ਮਿਲ ਰਿਹਾ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਹਿਲਾਂ ਪੰਜਾਬ ਦਾ 60 ਫੀਸਦੀ ਹਿੱਸਾ ਨਹਿਰੀ ਪਾਣੀ ਨਾਲ ਸਿੰਜਿਆ ਜਾਂਦਾ ਸੀ, ਜੋ ਹੁਣ ਘਟ ਕੇ 25 ਫੀਸਦੀ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਖ਼ੁਦ ਟਿਊਬਵੈੱਲਾਂ ਦੇ ਪ੍ਰਬੰਧਾਂ ’ਤੇ ਕਰੋੜਾਂ ਰੁਪਏ ਖਰਚਣ ਲਈ ਮਜਬੂਰ ਹਨ। ਸ਼ਰਮਾ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਵੇਗੀ।

Exit mobile version