PSPCL

ਬਲੈਕਮੇਲ ਕਰਨ ਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦਾ ਲੇਖਾ ਅਧਿਕਾਰੀ ਮੁਅੱਤਲ

ਚੰਡੀਗੜ੍ਹ, 28 ਅਗਸਤ 2024: ਪੰਜਾਬ ਸਰਕਾਰ ਨੇ ਪੀ.ਐਸ.ਪੀ.ਸੀ.ਐਲ. (PSPCL)  ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਉਸ ਕੋਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਲੇਖਾ ਅਧਿਕਾਰੀ (AO) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਉਕਤ ਲੇਖਾ ਅਧਿਕਾਰੀ ਅਮਿਤ ਸੇਤੀਆ ਫਰੀਦਕੋਟ ਵਿਖੇ ਤਾਇਨਾਤ ਸੀ |

ਇਸ ਬਾਰੇ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਲੇਖਾ ਅਧਿਕਾਰੀ ਅਮਿਤ ਸੇਤੀਆ ਨੇ ਪੀ.ਐਸ.ਪੀ.ਸੀ.ਐਲ. (PSPCL) ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰ ਰਿਹਾ ਸੀ ਅਤੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਇਸ ਬਾਰੇ ਉਪ ਮੰਡਲ ਅਧਿਕਾਰੀ ਦੁਆਰਾ ਸ਼ਿਕਾਇਤ ਕੀਤੀ ਗਈ ਅਤੇ ਇਸ ਸੰਬੰਧੀ ਭੇਜੀ ਵੀਡੀਓ ਕਲਿੱਪ ਦੀ ਜਾਂਚ ਕੀਤੀ ਗਈ।

ਜਾਂਚ ‘ਸੀ ਪਾਇਆ ਗਿਆ ਕਿ ਕਥਿਤ ਦੋਸ਼ੀ ਕਰਮਚਾਰੀ ਅਮਿਤ ਸੇਤੀਆ ਉਕਤ ਐਸ.ਡੀ.ਓ. ਨੂੰ ਬਲੈਕਮੇਲ ਕਰ ਰਿਹਾ ਸੀ ਅਤੇ ਬਿਜਲੀ ਦੀ ਅਣ-ਅਧਿਕਾਰਤ ਵਰਤੋਂ ਸਬੰਧੀ ਕੇਸ ‘ਚ ਉਸ ਨੂੰ ਬਾਹਰ ਰੱਖਣ ਲਈ ਰਿਸ਼ਵਤ ਦੀ ਮੰਗੀ | ਮੁੱਢਲੀ ਜਾਂਚ ਤੋਂ ਬਾਅਦ ਉਕਤ ਬੇਨਿਯਮੀਆਂ ਲਈ ਸਬੰਧਤ ਲੇਖਾ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਸ ਦੀ ਮੁਕੰਮਲ ਜਾਂਚ ਕਰਨ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Scroll to Top