ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਤੇ ਪੀਏ ‘ਤੇ ਦੋਸ਼, ਵਿਅਕਤੀ ਵੱਲੋਂ ਜਾਨ ਨੂੰ ਖਤਰੇ ਦੱਸਦਿਆਂ ਹਾਈ ਕੋਰਟ ‘ਚ ਪਟੀਸ਼ਨ ਦਾਇਰ

ਚੰਡੀਗੜ੍ਹ, 12 ਦਸੰਬਰ 2023: ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ (Kirron Kher) ਅਤੇ ਉਨ੍ਹਾਂ ਦੇ ਨਿੱਜੀ ਸਕੱਤਰ (ਪੀ.ਏ.) ਸਹਿਦੇਵ ਸਲਾਰੀਆ ਤੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼ ਲਗਾਉਂਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ‘ਤੇ ਸੋਮਵਾਰ ਨੂੰ ਹਾਈਕੋਰਟ ਨੇ ਪਟੀਸ਼ਨਕਰਤਾ ਅਤੇ ਉਸ ਦੇ ਪਰਿਵਾਰ ਨੂੰ ਇਕ ਹਫਤੇ ਤੱਕ ਸੁਰੱਖਿਆ ਦੇਣ ਦੇ ਨਿਰਦੇਸ਼ ਦਿੱਤੇ ਹਨ।

ਜਸਟਿਸ ਅਨੂਪ ਚਿਤਕਾਰਾ ਨੇ ਫੈਸਲੇ ਵਿੱਚ ਕਿਹਾ ਕਿ ਸੰਵਿਧਾਨਕ ਅਧਿਕਾਰ ਤਹਿਤ ਕੇਸ ਦੀ ਮੈਰਿਟ ’ਤੇ ਕੋਈ ਟਿੱਪਣੀ ਕੀਤੇ ਬਿਨਾਂ ਉਹ ਐਸਪੀ ਅਤੇ ਸਬੰਧਤ ਐਸਐਚਓ ਨੂੰ ਸੋਮਵਾਰ ਤੋਂ ਹੀ ਇੱਕ ਹਫ਼ਤੇ ਲਈ ਪਟੀਸ਼ਨਰ ਦੇ ਪਰਿਵਾਰ ਨੂੰ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦੇ ਰਹੇ ਹਨ। ਜੇਕਰ ਪਟੀਸ਼ਨਰ ਨੂੰ ਸੁਰੱਖਿਆ ਦੀ ਲੋੜ ਨਹੀਂ ਹੈ, ਤਾਂ ਉਹ ਬੇਨਤੀ ਕਰ ਸਕਦਾ ਹੈ ਕਿ ਇਸ ਨੂੰ ਇੱਕ ਹਫ਼ਤੇ ਤੋਂ ਪਹਿਲਾਂ ਜਾਰੀ ਨਾ ਕੀਤਾ ਜਾਵੇ। ਇਹ ਪਟੀਸ਼ਨ ਮਨੀਮਾਜਰਾ ਦੇ ਇੱਕ ਵਿਅਕਤੀ ਨੇ ਦਾਇਰ ਕੀਤੀ ਸੀ।

 

 

Scroll to Top