Dibrugarh

ਨਜ਼ਰਬੰਦੀ ਦੌਰਾਨ ਡਿਬਰੂਗੜ੍ਹ ਜੇਲ੍ਹ ‘ਚ ਰਹੇਗਾ ਮੁਲਜ਼ਮ ਬਲਵਿੰਦਰ ਸਿੰਘ: DGP ਗੌਰਵ ਯਾਦਵ

ਚੰਡੀਗੜ੍ਹ/ਅੰਮ੍ਰਿਤਸਰ, 13 ਅਗਸਤ 2024: ਪੰਜਾਬ ਪੁਲਿਸ ਨੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਨਸ਼ਾ ਤਸਕਰ ਬਲਵਿੰਦਰ ਸਿੰਘ ਉਰਫ਼ ਬਿੱਲਾ ਸਰਪੰਚ ਨੂੰ ਗੁਰਦਾਸਪੁਰ ਸਿਟੀ ਇਲਾਕੇ ਤੋਂ ਹਿਰਾਸਤ ‘ਚ ਲੈ ਕੇ ਨਜ਼ਰਬੰਦ ਕੀਤਾ ਗਿਆ ਹੈ। ਨਜ਼ਰਬੰਦੀ ਦੇ ਸਮੇਂ ਦੌਰਾਨ ਬਲਵਿੰਦਰ ਨੂੰ ਡਿਬਰੂਗੜ੍ਹ ਜੇਲ੍ਹ (Dibrugarh Jail) ‘ਚ ਰੱਖਿਆ ਜਾਵੇਗਾ।

ਇਸ ਸੰਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਬਲਵਿੰਦਰ ਬਿੱਲਾ ਨੂੰ ਪਰੀਵੈਂਸ਼ਨ ਆਫ ਇਲਿਸਿਟ ਟਰੈਫਿਕ-ਐਨਡੀਪੀਐਸ ਐਕਟ ਦੀ ਧਾਰਾ 3 (1) ਤਹਿਤ ਹਿਰਾਸਤ ‘ਚ ਲੈ ਕੇ ਅਸਾਮ ਦੇ ਡਿਬਰੂਗੜ੍ਹ (Dibrugarh Jail) ਭੇਜ ਦਿੱਤਾ ਹੈ। ਮੁਲਜ਼ਮ ਬਲਵਿੰਦਰ ਬਿੱਲਾ ਤਰਨ ਤਾਰਨ ਦੇ ਪਿੰਡ ਹਵੇਲੀਆਂ ਦਾ ਰਹਿਣ ਵਾਲਾ ਹੈ |

ਪੁਲਿਸ ਮੁਤਾਬਕ ਉਕਤ ਮੁਲਜ਼ਮ ਫਿਲਹਾਲ ਜ਼ਮਾਨਤ ‘ਤੇ ਹੈ | ਬਲਵਿੰਦਰ ਖ਼ਿਲਾਫ 15 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਮਾਮਲਿਆਂ ‘ਚ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਨਾਲ ਸੰਬੰਧੀ ਹਨ | ਪੁਲਿਸ ਮੁਤਾਬਕ ਮੁਲਜ਼ਮ ਪਾਕਿਸਤਾਨੀ ਸਮੱਗਲਰਾਂ ਨਾਲ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈਟਵਰਕ ‘ਚ ਸ਼ਾਮਲ ਹੈ।

 

Scroll to Top