Site icon TheUnmute.com

Kapurthala: ਕਪੂਰਥਲਾ ‘ਚ ਵਾਪਰੀ ਬੇਅਦਬੀ ਦੀ ਘਟਨਾ ਦੇ ਦੋਸ਼ੀ ਨੂੰ ਲੋਕਾਂ ਨੇ ਉਤਾਰਿਆ ਮੌਤ ਦੇ ਘਾਟ

Gurdwara Sahib in village Nizampur

ਕਪੂਰਥਲਾ 19 ਦਸੰਬਰ 2021: ਸ੍ਰੀ ਦਰਬਾਰ ਸਾਹਿਬ(Shri Darbar Sahib) ਦੀ ਘਟਨਾ ਤੋਂ ਬਾਅਦ ਅੱਜ ਸਵੇਰ ਕਪੂਰਥਲਾ (Kapurthala) ਦੇ ਪਿੰਡ ਨਿਜਾਮਪੁਰ (Nizampur) ਵਿਖੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਤੋਂ ਬਾਅਦ ਦੋਸ਼ੀ ਨੂੰ ਪਿੰਡ ਵਾਲਿਆਂ ਨੇ ਫੜ ਲਿਆ ਅਤੇ ਉਹਦੀ ਕੁੱਟਮਾਰ ਵੀ ਕੀਤੀ।ਹੁਣ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ, ਨਿਜਾਮਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਭੜਕੇ ਲੋਕਾਂ ਨੇ ਮੌਤ ਦੀ ਘਾਟ ਉਤਾਰ ਦਿੱਤਾ ਹੈ।ਦਸਿਆ ਜਾ ਰਿਹਾ ਹੈ ਕਿ ਇੱਕ ਪੁਲਸ ਅਧਿਕਾਰੀ ਨੇ ਬੇਅਦਬੀ ਦੇ ਦੋਸ਼ੀ ਦੀ ਮੌਤ ਹੋਣ ਬਾਰੇ ਪੁਸ਼ਟੀ ਕੀਤੀ ਹੈ।ਪਿੰਡ ਦੇ ਲੋਕਾਂ ਨੇ ਕਿਹਾ ਹੈ ਕਿ ਐਸਜੀਪੀਸੀ (SGPC) ਅਤੇ ਪੁਲਸ ਨੂੰ ਨੇੜੇ ਨਹੀਂ ਲੱਗਣ ਦਿੱਤਾ ਜਾਵੇਗਾ।

Exit mobile version