sacrilege

ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ ਦੀ ਹੋਈ ਮੌਤ

ਚੰਡੀਗੜ੍ਹ, 01 ਮਈ 2023: ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ ਜਸਵੀਰ ਸਿੰਘ ਜੱਸੀ ਮੌਤ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਜਸਵੀਰ ਸਿੰਘ ਨੂੰ ਸਾਹ ਲੈਣ ਵਿਚ ਦਿੱਕਤ ਹੋਣ ਕਾਰਨ ਮਾਨਸਾ ਦੇ ਹਸਪਤਾਲ ਵਿਚ ਲਿਆਂਦਾ ਗਿਆ ਸੀ, ਜਿੱਥੇ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ।

ਜਿਕਰਯੋਗ ਹੈ ਕਿ 27 ਅਪ੍ਰੈਲ ਨੂੰ ਜਸਵੀਰ ਸਿੰਘ ਨੂੰ ਪੁਲਿਸ ਵਲੋਂ 2 ਦਿਨ ਦਾ ਰਿਮਾਂਡ ਖ਼ਤਮ ਹੋਣ ਉਪਰੰਤ ਅਦਾਲਤ ‘ਚ ਪੇਸ਼ ਕੀਤਾ ਜਾ ਰਿਹਾ ਸੀ ਤਾਂ ਇਸ ਦੌਰਾਨ ਉਸ ‘ਤੇ ਇੱਕ ਵਕੀਲ ਨੇ ਹਮਲਾ ਕਰਨਾ ਦੀ ਕੋਸ਼ਿਸ਼ ਕੀਤੀ ਸੀ | ਦੱਸਿਆ ਜਾ ਰਿਹਾ ਹੈ ਕਿ ਵਕੀਲ ਨੇ ਬੇਅਦਬੀ ਦੇ ਦੋਸ਼ੀ ‘ਤੇ ਪਿਸਤੌਲ ਤਾਣ ਦਿੱਤੀ, ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਵੱਲੋਂ ਫੁਰਤੀ ਦਿਖਾਉਂਦੇ ਹੋਏ ਵਕੀਲ ਨੂੰ ਕਾਬੂ ਕਰ ਲਿਆ | ਜਿਸ ਵਕੀਲ ਵੱਲੋਂ ਬੇਅਦਬੀ ਦੇ ਦੋਸ਼ੀ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਉਹ ਸਿਵਲ ਕੱਪੜਿਆਂ ‘ਚ ਸੀ ਅਤੇ ਉਕਤ ਵਕੀਲ ਮੋਰਿੰਡਾ ਦਾ ਰਹਿਣ ਵਾਲਾ ਸੀ । ਜਿਸ ਤੋਂ ਬਾਅਦ ਪੁਲਿਸ ਵੱਲੋਂ ਉਸ ਨੂੰ ਹਿਰਾਸਤ ‘ਚ ਲੈ ਲਿਆ ਗਿਆ ਸੀ ।

Scroll to Top