ਲੁਧਿਆਣਾ ਦੇ ACP ਸੰਦੀਪ ਸਿੰਘ ਤੇ ਗੰਨਮੈਨ ਦੀ ਸੜਕ ਹਾਦਸੇ ‘ਚ ਮੌਤ

Ludhiana

ਚੰਡੀਗੜ੍ਹ, 06 ਮਾਰਚ 2024: ਪੰਜਾਬ ਦੇ ਲੁਧਿਆਣਾ (Ludhiana) ‘ਚ ਸਮਰਾਲਾ ਨੇੜੇ ਪਿੰਡ ਦਿਆਲਪੁਰਾ ਨੇੜੇ ਫਲਾਈਓਵਰ ‘ਤੇ ਦੇਰ ਰਾਤ ਕਰੀਬ 1 ਵਜੇ ਭਿਆਨਕ ਸੜਕ ਹਾਦਸਾ ਵਾਪਰਿਆ। ਫਾਰਚੂਨਰ ਕਾਰ ਵਿੱਚ ਸਫ਼ਰ ਕਰ ਰਹੇ ਏਸੀਪੀ ਅਤੇ ਉਸ ਦੇ ਗੰਨਮੈਨ ਦੀ ਮੌਤ ਹੋ ਗਈ। ਜਦਕਿ ਇੱਕ ਡਰਾਈਵਰ ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ ਹੈ। ਮ੍ਰਿਤਕ ਏਸੀਪੀ ਦੀ ਪਛਾਣ ਸੰਦੀਪ ਅਤੇ ਗੰਨਮੈਨ ਦੀ ਪਛਾਣ ਪਰਮਜੋਤ ਵਜੋਂ ਹੋਈ ਹੈ। ਜ਼ਖਮੀ ਡਰਾਈਵਰ ਗੁਰਪ੍ਰੀਤ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਜਦੋਂ ਡੀਐਮਸੀ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸੰਦੀਪ ਲੁਧਿਆਣਾ ਤੋਂ ਪਹਿਲਾਂ ਸੰਗਰੂਰ ਵਿੱਚ ਤਾਇਨਾਤ ਸੀ। ਸੰਦੀਪ 2016 ਬੈਚ ਦਾ ਪੀਪੀਐਸ ਅਧਿਕਾਰੀ ਸੀ। ਉਨ੍ਹਾਂ ਨੇ 4 ਅਪ੍ਰੈਲ ਨੂੰ ਹੀ ਆਪਣਾ ਜਨਮਦਿਨ ਮਨਾਇਆ ਸੀ। ਉਸ ਦਾ ਢਾਈ ਸਾਲ ਦਾ ਬੇਟਾ ਹੈ। ਉਹ ਮੋਹਾਲੀ ਦਾ ਰਹਿਣ ਵਾਲਾ ਸੀ।

ਸੰਦੀਪ ਸਿੰਘ ਦੀ ਡੀਐਸਪੀ ਪੀਪੀਐਸਸੀ ਰਾਹੀਂ ਭਰਤੀ ਹੋਈ ਸੀ। ਉਨ੍ਹਾਂ ਦੀ ਪਹਿਲੀ ਤਾਇਨਾਤੀ ਫਰਵਰੀ 2019 ਵਿੱਚ ਏਸੀਪੀ ਟ੍ਰੈਫਿਕ ਲੁਧਿਆਣਾ (Ludhiana) ਵਜੋਂ ਹੋਈ ਸੀ। ਇਸ ਤੋਂ ਪਹਿਲਾਂ ਉਹ ਫਤਹਿਗੜ੍ਹ ਸਾਹਿਬ ਅਤੇ ਅਮਲੋਹ ਵਿੱਚ ਵੀ ਬਤੌਰ ਐਸਐਚਓ ਕੰਮ ਕਰ ਚੁੱਕੇ ਹਨ।

ਦੋਵਾਂ ਕਾਰਾਂ ਦੀ ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਕਾਰਾਂ ਡਿਵਾਈਡਰ ਨਾਲ ਟਕਰਾ ਗਈਆਂ ਅਤੇ ਉਨ੍ਹਾਂ ਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਡਰਾਈਵਰ ਅਤੇ ਗੰਨਮੈਨ ਸਮੇਤ ਉਨ੍ਹਾਂ ਨੂੰ ਖੁਦ ਵੀ ਬਾਹਰ ਨਿਕਲਣ ਦਾ ਮੌਕਾ ਨਹੀਂ ਮਿਲਿਆ। ਲੋਕਾਂ ਦੀ ਮੱਦਦ ਨਾਲ ਉਸ ਨੂੰ ਬਾਹਰ ਕੱਢਿਆ ਗਿਆ। ਥਾਣਾ ਸਮਰਾਲਾ ਦੇ ਐਸਐਚਓ ਰਾਓ ਵਰਿੰਦਰ ਸਿੰਘ ਨੇ ਦੱਸਿਆ ਕਿ ਏਸੀਪੀ ਸੰਦੀਪ ਸਿੰਘ ਰਾਤ ਕਰੀਬ 12.30 ਵਜੇ ਚੰਡੀਗੜ੍ਹ ਤੋਂ ਲੁਧਿਆਣਾ ਵੱਲ ਜਾ ਰਹੇ ਸਨ, ਇਸ ਦੌਰਾਨ ਇਹ ਸੜਕ ਹਾਦਸਾ ਵਾਪਰਿਆ |

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।