ਚੰਡੀਗੜ੍ਹ, 24 ਸਤੰਬਰ 2024: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ (Congress) ਪਾਰਟੀ ਨੇ ਹਰਿਆਣਾ ‘ਚ ਬਾਗੀ ਆਗੂਆਂ ਖ਼ਿਲਾਫ਼ ਵੱਡੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਹਾਲ ਹੀ ‘ਚ ਪਾਰਟੀ ਤੋਂ ਵੱਖ ਚਲ ਕੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਚਿਤਰਾ ਸਰਵਾਰਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਸੀ। ਇਸ ਦੇ ਨਾਲ ਹੀ ਕਾਂਗਰਸ ਨੇ ਬਹਾਦਰਗੜ੍ਹ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਰਾਜੇਸ਼ ਜੂਨ ਦੀ ਮੈਂਬਰਸ਼ਿਪ ਵੀ ਰੱਦ ਕਰ ਦਿੱਤੀ ਹੈ |
Read More: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ MBBS ‘ਚ NRI ਕੋਟੇ ਰਾਹੀਂ ਦਾਖ਼ਲੇ ਦੀ ਪਟੀਸ਼ਨ ਰੱਦ
ਕਾਂਗਰਸ (Congress) ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਮੈਂਬਰਸ਼ਿਪ ਰੱਦ ਕਰਨ ਸਬੰਧੀ ਜਾਰੀ ਪੱਤਰ ‘ ਲਿਖਿਆ ਹੈ ਕਿ ਪਾਰਟੀ ਖ਼ਿਲਾਫ਼ ਗਤੀਵਿਧੀਆਂ ‘ਚ ਸ਼ਾਮਲ ਹੋਣ ਕਾਰਨ ਰਾਜੇਸ਼ ਜੂਨ ‘ਚ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਨੂੰ 6 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਚਿਤਰਾ ਸਰਵਾਰਾ ਅਤੇ ਰਾਜੇਸ਼ ਜੂਨ ਦੋਵਾਂ ਨੂੰ 6 ਸਾਲ ਲਈ ਪਾਰਟੀ ਤੋਂ ਕੱਢ ਦਿੱਤਾ ਗਿਆ ਹੈ। ਦੋਵੇਂ ਆਗੂ ਟਿਕਟ ਦੇ ਦਾਅਵੇਦਾਰ ਸਨ ਪਰ ਟਿਕਟ ਨਾ ਮਿਲਣ ਕਾਰਨ ਉਨ੍ਹਾਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ।