Bharat Bhushan Ashu

ਭਾਰਤ ਭੂਸ਼ਣ ਆਸ਼ੂ ‘ਤੇ ਕਾਰਵਾਈ ਕਾਨੂੰਨ ਮੁਤਾਬਕ, ਕੋਈ ਸਿਆਸੀ ਬਦਲਾਖੋਰੀ ਨਹੀਂ: CM ਭਗਵੰਤ ਮਾਨ

ਚੰਡੀਗੜ੍ਹ 23 ਅਗਸਤ 2022: ਬੀਤੇ ਕੱਲ੍ਹ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸਾਬਕਾ ਕਾਂਗਰਸੀ ਫੂਡ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu Arrest) ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕਰ ਲਿਆ ਗਿਆ । ਇਸ ਗ੍ਰਿਫਤਾਰੀ ਨੂੰ ਕਾਂਗਰਸ ਨੇ ਸਿਆਸੀ ਰੰਜਿਸ਼ ਦੱਸਦਿਆਂ ਮੌਜੂਦਾ ਪੰਜਾਬ ਸਰਕਾਰ ‘ਤੇ ਤਿੱਖੇ ਹਮਲੇ ਕੀਤੇ |

ਦੂਜੇ ਪਾਸੇ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਸਾਰੀ ਕਾਰਵਾਈ ਕਾਨੂੰਨ ਮੁਤਾਬਕ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ, ਉਸੇ ਵਾਅਦੇ ਮੁਤਾਬਕ ਪੰਜਾਬ ਸਰਕਾਰ ਆਪਣਾ ਕੰਮ ਕਰ ਰਹੀ ਹੈ। ਅਸੀਂ ਕੋਈ ਸਿਆਸੀ ਬਦਲਾਖੋਰੀ ਨਹੀਂ ਕੀਤੀ।

ਜਿਕਰਯੋਗ ਹੈ ਕਿ ਬੀਤੇ ਦਿਨ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਵਿਖੇ ਇੱਕ ਸੈਲੂਨ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ। ਜਿੱਥੇ ਸੰਸਦ ਮੈਂਬਰ ਰਾਵਨੇਟ ਬਿੱਟੂ ਨੇ ਵਿਜੀਲੈਂਸ ਦੇ ਅਧਿਕਾਰੀਆਂ ਨਾਲ ਬਹਿਸ ਕੀਤੀ | ਆਸ਼ੂ ‘ਤੇ ਖ਼ੁਰਾਕ ਤੇ ਸਪਲਾਈ ਮਹਿਕਮੇ ‘ਚ ਢੋਆ ਢੁਆਈ ਦੇ ਟੈਂਡਰਾਂ ‘ਚ ਕਥਿਤ ਤੌਰ ‘ਤੇ ਕਰੋੜਾਂ ਰੁਪਏ ਦੇ ਘੁਟਾਲੇ ਦਾ ਦੋਸ਼ ਹੈ |

Scroll to Top