Site icon TheUnmute.com

ਅਦਾਕਾਰ ਧਰਮਿੰਦਰ ਦੀ ਸਿਹਤ ਵਿਗੜੀ, ਇਲਾਜ ਲਈ ਅਮਰੀਕਾ ਲੈ ਗਏ ਸੰਨੀ ਦਿਓਲ

Dharmendra

ਚੰਡੀਗੜ੍ਹ, 12 ਸਤੰਬਰ, 2023: ਬਾਲੀਵੁੱਡ ਅਦਾਕਾਰ ਧਰਮਿੰਦਰ (Dharmendra) ਦੀ ਸਿਹਤ ਇਨ੍ਹੀਂ ਦਿਨੀਂ ਵਿਗੜ ਰਹੀ ਹੈ। ਖ਼ਬਰ ਸਾਹਮਣੇ ਆਈ ਹੈ ਕਿ ਉਨ੍ਹਾਂ ਦੇ ਪੁੱਤ ਅਤੇ ਅਦਾਕਾਰ ਸੰਨੀ ਦਿਓਲ ਆਪਣੇ ਪਿਤਾ ਧਰਮਿੰਦਰ ਨੂੰ ਇਲਾਜ ਲਈ ਅਮਰੀਕਾ ਲੈ ਗਏ ਹਨ। ਜਾਣਕਾਰੀ ਮੁਤਾਬਕ ਸੰਨੀ ਦਿਓਲ ਕਈ ਦਿਨ ਪਿਤਾ ਧਰਮਿੰਦਰ ਨਾਲ ਅਮਰੀਕਾ ‘ਚ ਰਹਿਣਗੇ। 87 ਸਾਲਾ ਧਰਮਿੰਦਰ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ।

ਜਿਕਰਯੋਗ ਹੈ ਕਿ 90 ਦੇ ਦਹਾਕੇ ਦੇ ਮਸ਼ਹੂਰ ਅਦਾਕਾਰ ਧਰਮਿੰਦਰ (Dharmendra) ਨੂੰ ਆਖਰੀ ਵਾਰ ਫਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ਵਿੱਚ ਦੇਖਿਆ ਗਿਆ ਸੀ। ਫਿਲਮ ਵਿੱਚ ਉਹ ਰਣਵੀਰ ਸਿੰਘ ਦੇ ਦਾਦਾ ਅਤੇ ਜਯਾ ਬੱਚਨ ਦੇ ਪਤੀ ਦੇ ਰੂਪ ਵਿੱਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਹ ‘ਤਾਜ’ ਵੈੱਬ ਸੀਰੀਜ਼ ‘ਚ ਨਜ਼ਰ ਆਏ ਸਨ |

Exit mobile version