ਲੋਕ ਸਭਾ ਚੋਣਾਂ ਲੜਨ ਦੀਆਂ ਖਬਰਾਂ ‘ਤੇ ਅਦਾਕਾਰ ਸੰਜੇ ਦੱਤ ਨੇ ਤੋੜੀ ਚੁੱਪੀ, ਦਿੱਤੀ ਆਪਣੀ ਪ੍ਰਤੀਕਿਰਿਆ

Sanjay Dutt

ਚੰਡੀਗ੍ਹੜ, 8 ਅਪ੍ਰੈਲ 2024: ਬਾਲੀਵੁੱਡ ਅਦਾਕਾਰ ਸੰਜੇ ਦੱਤ (Sanjay Dutt) ਨੇ ਲੋਕ ਸਭਾ ਚੋਣਾਂ ਲੜਨ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ ਅਤੇ ਇਨ੍ਹਾਂ ਨੂੰ ਸਿਰਫ ਅਫਵਾਹਾਂ ਦੱਸਿਆ ਹੈ। ਅਦਾਕਾਰ ਨੇ ਕਿਹਾ ਕਿ ਉਹ ਕਿਸੇ ਪਾਰਟੀ ਵਿੱਚ ਸ਼ਾਮਲ ਨਹੀਂ ਹੋਣ ਜਾ ਰਹੇ ਹਨ। ਜੇਕਰ ਉਹ ਰਾਜਨੀਤੀ ਵਿੱਚ ਆਉਂਦੇ ਹਨ ਤਾਂ ਇਸ ਦਾ ਐਲਾਨ ਉਹ ਖੁਦ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਇਸ ਖਬਰ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਵੀ ਕੀਤੀ ਹੈ। ਇਸ ਗੱਲ ਦੀ ਜਾਣਕਾਰੀ ਅਦਾਕਾਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਦਿੱਤੀ ਹੈ।

ਪਿਛਲੇ ਕਈ ਦਿਨਾਂ ਤੋਂ ਖਬਰਾਂ ਆ ਰਹੀਆਂ ਸਨ ਕਿ ਕਾਂਗਰਸ ਪਾਰਟੀ ਸਾਬਕਾ ਸੀਐਮ ਮਨੋਹਰ ਲਾਲ ਖੱਟਰ ਦੇ ਖਿਲਾਫ ਸੈਲੀਬ੍ਰਿਟੀ ਕਾਰਡ ਖੇਡਣ ਜਾ ਰਹੀ ਹੈ। ਜਿਕਰਯੋਗ ਹੈ ਕਿ ਸੰਜੇ ਦੱਤ (Sanjay Dutt) ਦੇ ਪਿਤਾ ਕਾਂਗਰਸ ਦੀ ਮਨਮੋਹਨ ਸਿੰਘ ਸਰਕਾਰ ‘ਚ ਮੰਤਰੀ ਸਨ। ਉਨ੍ਹਾਂ ਦੀ ਭੈਣ ਪ੍ਰਿਆ ਦੱਤ ਵੀ ਸੰਸਦ ਮੈਂਬਰ ਰਹਿ ਚੁੱਕੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।