July 4, 2024 4:18 am
Sri Darbar Sahib

ਅਦਾਕਾਰ ਗਿੱਪੀ ਗਰੇਵਾਲ ਤੇ ਬੀਨੂ ਢਿੱਲੋਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ, 24 ਜੂਨ 2023: ਸਿੱਖਾਂ ਦੀ ਆਸਥਾ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ (Sri Darbar Sahib) ਜਿੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ ‘ਚ ਸੰਗਤ ਮੱਥਾ ਟੇਕਣ ਪਹੁੰਚਦੀ ਹੈ ਅਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀ ਹੈ | ਉਥੇ ਹੀ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਅਤੇ ਬੀਨੂੰ ਢਿੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ |

ਇਸ ਦੌਰਾਨ ਦੋਵਾਂ ਅਦਾਕਾਰਾਂ ਵੱਲੋਂ ਦੇਰ ਰਾਤ ਸ੍ਰੀ ਦਰਬਾਰ ਸਾਹਿਬ ਵਿਚ ਸੁਖਆਸਨ ਵੇਲੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕੀਤੇ, ਸਤਿ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਮੱਥਾ ਟੇਕਿਆ | ਦੋਵੇਂ ਅਦਾਕਾਰਾਂ ਨੇ ਨਵੀਂ ਆ ਰਹੀ ਫਿਲਮ ‘ਕੈਰੀ ਓਨ ਜਟਾ 3’ ਦੀ ਕਾਮਯਾਬੀ ਵਾਸਤੇ ਸਚਖੰਡ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਵੀ ਕੀਤੀ ਹੈ| ਇਸਤੋਂ ਤੋਂ ਬਾਅਦ ਦੋਵੇਂ ਅਦਾਕਾਰਾਂ ਵੱਲੋਂ ਪੱਤਰਕਾਰਾਂ ਨਾਲ ਦੂਰੀ ਬਣਾਈ ਰੱਖੀ ਅਤੇ ਕਿਸੇ ਵੀ ਗੱਲ ਦਾ ਕੋਈ ਜਵਾਬ ਨਹੀਂ ਦਿੱਤਾ |