Site icon TheUnmute.com

ਮਨੀ ਲਾਂਡਰਿੰਗ ਮਾਮਲੇ ‘ਚ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮਿਲੀ ਅੰਤਰਿਮ ਜ਼ਮਾਨਤ

Jacqueline Fernandez

ਚੰਡੀਗੜ੍ਹ 26 ਸਤੰਬਰ 2022: ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਜੈਕਲੀਨ ਫਰਨਾਂਡੀਜ਼ (Jacqueline Fernandez) ਨੂੰ ਪਟਿਆਲਾ ਹਾਊਸ ਕੋਰਟ ਨੇ ਰਾਹਤ ਦਿੰਦਿਆਂ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਜਿਕਰਯੋਗ ਹੈ ਕਿ ਈਡੀ ਨੇ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਚਾਰਜਸ਼ੀਟ ਵਿੱਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਵੀ ਨਾਮਜ਼ਦ ਕੀਤਾ ਸੀ |

ਪਿਛਲੀ ਸੁਣਵਾਈ ‘ਚ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਜੈਕਲੀਨ ਨੂੰ ਅੱਜ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ। ਅਦਾਲਤ ਨੇ ਜੈਕਲੀਨ ਨੂੰ 50,000 ਰੁਪਏ ਦੇ ਮੁਚਲਕੇ ‘ਤੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਜੈਕਲੀਨ ਵੱਲੋਂ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਗਈ ਸੀ। ਇਸ ‘ਤੇ ਅਦਾਲਤ ਨੇ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਰੈਗੂਲਰ ਜ਼ਮਾਨਤ ਦੀ ਅਰਜ਼ੀ ‘ਤੇ ਈਡੀ ਨੂੰ ਜਵਾਬ ਦੇਣ ਲਈ ਕਿਹਾ ਹੈ। ਇਸ ਤੋਂ ਇਲਾਵਾ ਬਾਲੀਵੁੱਡ ਅਦਾਕਾਰਾ ਨੂੰ ਚਾਰਜਸ਼ੀਟ ਦੀ ਕਾਪੀ ਮੁਹੱਈਆ ਕਰਵਾਈ ਗਈ ਹੈ, ਹੁਣ ਅਗਲੀ ਸੁਣਵਾਈ 22 ਅਕਤੂਬਰ ਨੂੰ ਹੋਵੇਗੀ।

Exit mobile version