ਚੰਡੀਗੜ੍ਹ 04 ਅਗਸਤ 2022: ਮਸ਼ਹੂਰ ਪੰਜਾਬੀ ਅਤੇ ਹਿੰਦੀ ਫਿਲਮਾਂ ਦੀ ਅਦਾਕਾਰਾ ਉਪਾਸਨਾ ਸਿੰਘ (Upasana Singh) ਨੇ ਮਿਸ ਯੂਨੀਵਰਸ ਹਰਨਾਜ਼ ਸੰਧੂ (Miss Universe Harnaz Sandhu) ਤੇ ਜ਼ਿਲ੍ਹਾ ਅਦਾਲਤ ਚੰਡੀਗੜ੍ਹ ਵਿਚ ਕੇਸ ਦਰਜ ਕਰਵਾਇਆ ਹੈ। ਉਪਾਸਨਾ ਸਿੰਘ ਨੇ ਆਪਣੇ ਵਕੀਲਾਂ ਕਰਨ ਸਚਦੇਵਾ ਅਤੇ ਇਰਵਿਨੀਤ ਕੌਰ ਰਾਹੀਂ ਸਿਵਲ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮਾਣਯੋਗ ਅਦਾਲਤ ਨੂੰ ਦੱਸਿਆ ਕਿ ਹਰਨਾਜ਼ ਕੌਰ ਸੰਧੂ ਉਸ ਦੀ ਪੰਜਾਬੀ ਫ਼ਿਲਮ ‘ਬਾਈ ਜੀ ਕੁੱਟਣਗੇ ’ ਦੀ ਹੀਰੋਇਨ ਹੈ, ਜੋ ਕਿ 19 ਅਗਸਤ ਨੂੰ ਰਿਲੀਜ਼ ਹੋ ਰਹੀ ਹੈ। ਮਿਸ ਯੂਨੀਵਰਸ ਬਣਨ ਤੋਂ ਬਾਅਦ ਹੁਣ ਉਹ ਇਸ ਫਿਲਮ ਦੀ ਪ੍ਰਚਾਰ ‘ਚ ਕਿਸੇ ਤਰ੍ਹਾਂ ਦਾ ਸਹਿਯੋਗ ਨਹੀਂ ਦੇ ਰਹੀ ਅਤੇ ਨਾ ਹੀ ਲਿਖਤੀ ਕਾਨੂੰਨੀ ਵਾਅਦੇ ਮੁਤਾਬਕ ਫਿਲਮ ਦੀ ਪ੍ਰਮੋਸ਼ਨ ਲਈ ਸਮਾਂ ਦੇ ਰਹੀ ਹੈ।
ਨਵੰਬਰ 23, 2024 8:12 ਪੂਃ ਦੁਃ